23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ- ਐਡਵੋਕੇਟ ਰਵਿੰਦਰ ਸਿੰਘ

ਅਮਰਗੜ੍ਹ, 23 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਮਨੁੱਖ ਨੂੰ ਸੱਚਾਈ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕੀਤਾ।

Ad Position 21
No active advertisement
ਐਡਵੋਕੇਟ ਰਵਿੰਦਰ ਸਿੰਘ ਢੀਂਡਸਾ। 24-11-2026
ਅਮਰਗੜ੍ਹ, 23 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਮਨੁੱਖ ਨੂੰ ਸੱਚਾਈ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦਾ ਸੰਦੇਸ਼ ਦਿੱਤਾ। ਸਾਨੂੰ ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸੰਭਾਲ ਕਰਨਾ ਅਤੇ ਹਰ ਮਨੁੱਖ ਨਾਲ ਬਰਾਬਰੀ ਤੇ ਸਤਿਕਾਰ ਵਾਲਾ ਵਿਹਾਰ ਕਰਨਾ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਅਹਿਮ ਹਿੱਸਾ ਹੈ ਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਹੀ ਗੁਰਪੁਰਬ ਮਨਾਉਣ ਦੀ ਸੱਚੀ ਖੁਸ਼ੀ ਅਤੇ ਸਾਰਥਕਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਤਾਬਾਂ ਅਤੇ ਅਖਬਾਰ ਪੜ੍ਹਨ ਦੀ ਆਦਤ ਮਨੁੱਖ ਨੂੰ ਮਾਨਸਿਕ ਸਕੂਨ ਦੇਣ ਦੇ ਨਾਲ ਜੀਵਨ ਨੂੰ ਸਹੀ ਦਿਸ਼ਾ ਵੀ ਦਿੰਦੀ ਹੈ-ਰਾਕੇਸ... ਅਗਲੀ ਖ਼ਬਰ ਨਗਰ ਕੀਰਤਨ ਸਜਾਇਆ
Ad Position 24