23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਲਜੀਤ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਮੂਨਕ, 23 ਨਵੰਬਰ (ਪ੍ਰਵੀਨ ਮਦਾਨ, ਵਰਿੰਦਰ ਭਾਰਦਵਾਜ)-ਚੀਮਾ ਤੋਂ ਬਦਲੇ ਗਏ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਮੂਨਕ ਪੁਲਿਸ ਸਟੇਸ਼ਨ ਦੇ ਐੱਸ. ਐਚ.

Ad Position 21
No active advertisement
ਮੂਨਕ ਪੁਲਿਸ ਸਟੇਸ਼ਨ ਦੇ ਨਵ-ਨਿਯੁਕਤ ਐੱਸ.ਐੱਚ.ਓ. ਬਲਜੀਤ ਸਿੰਘ 24-11-2026
ਮੂਨਕ, 23 ਨਵੰਬਰ (ਪ੍ਰਵੀਨ ਮਦਾਨ, ਵਰਿੰਦਰ ਭਾਰਦਵਾਜ)-ਚੀਮਾ ਤੋਂ ਬਦਲੇ ਗਏ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਮੂਨਕ ਪੁਲਿਸ ਸਟੇਸ਼ਨ ਦੇ ਐੱਸ.ਐਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪੂਰੇ ਖੇਤਰ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਬੁਲੇਟ ਪਟਾਕਿਆਂ ਦੀ ਵਰਤੋਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਨਤਕ ਸ਼ਿਕਾਇਤਾਂ ਦਾ ਤੁਰੰਤ ਅਤੇ ਨਿਰਪੱਖ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਅਤੇ ਖੇਤਰ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਕੋਲਾ ਪਾਰਕ ਮਾਰਕੀਟ ਵਾਲੇ ਗੇਟ ਨੂੰ ਖੁਲ੍ਹਵਾਉਣ ਲਈ ਪੰਜਾਬੀ ਸੈਨਾ ਨੇ ਦਿੱਤਾ ਧਰਨਾ ਅਗਲੀ ਖ਼ਬਰ ਮਲੇਰਕੋਟਲਾ ’ਚ 27 ਦੀ ਰਾਤ 8 ਵਜੇ ਹੋਵੇਗੀ ਏਅਰ ਰੇਡ ਤੇ ਬਲੈਕਆਊਟ ਦੀ ਮੌਕ ਡਰਿੱਲ
Ad Position 24