ਗ਼ਜ਼ਲ ਵਰਮਾ ਨੇ ਫੈਂਸਿੰਗ ਵਿੱਚ ਜਿੱਤਿਆ ਸੋਨ ਤਗ਼ਮਾ
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਸੰਗਰੂਰ ਦੀ ਵਿਦਿਆਰਥਣ ਗ਼ਜ਼ਲ ਵਰਮਾ ਨੇ ਪੰਜਾਬ ਦੀਆਂ ਪ੍ਰਸਿੱਧ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਫੈਂਸਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕੀਤਾ ਹੈ। ਇਸ ਮੌਕੇ ਫਾਰਚੂਨ ਕਾਨਵੈਂਟ ਸਕੂਲ ਦੀ ਮੈਨੇਜਮੈਂਟ ਨੇ ਗ਼ਜ਼ਲ ਵਰਮਾ ਦੇ ਮਾਤਾ ਆਰਤੀ ਵਰਮਾ, ਪਿਤਾ ਵਿਕਰਮ ਵਰਮਾ ਜੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹਨ।
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਸੰਗਰੂਰ ਦੀ ਵਿਦਿਆਰਥਣ ਗ਼ਜ਼ਲ ਵਰਮਾ ਨੇ ਪੰਜਾਬ ਦੀਆਂ ਪ੍ਰਸਿੱਧ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਫੈਂਸਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕੀਤਾ ਹੈ। ਇਸ ਮੌਕੇ ਫਾਰਚੂਨ ਕਾਨਵੈਂਟ ਸਕੂਲ ਦੀ ਮੈਨੇਜਮੈਂਟ ਨੇ ਗ਼ਜ਼ਲ ਵਰਮਾ ਦੇ ਮਾਤਾ ਆਰਤੀ ਵਰਮਾ, ਪਿਤਾ ਵਿਕਰਮ ਵਰਮਾ ਜੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹਨ। ਗ਼ਜ਼ਲ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹੋਰਨਾਂ ਵਿਦਿਆਰਥੀਆਂ ਲਈ ਵੀ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ ਅਤੇ ਕਿਹਾ ਕਿ ਬੱਚਿਆਂ ਦੀ ਸਫ਼ਲਤਾ ਪਿੱਛੇ ਮਾਪਿਆਂ ਦਾ ਨਿਰੰਤਰ ਸਹਿਯੋਗ, ਹੌਸਲਾ-ਅਫ਼ਜ਼ਾਈ ਅਤੇ ਸਹੀ ਮਾਰਗਦਰਸ਼ਨ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਦੇ ਨਾਲ ਹੀ ਸਕੂਲ ਵੱਲੋਂ ਗ਼ਜ਼ਲ ਦੇ ਕੋਚ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਮਿਹਨਤ, ਸਿਖਲਾਈ ਅਤੇ ਹੌਸਲਾ-ਅਫ਼ਜ਼ਾਈ ਨੇ ਉਸ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਈ।