25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਤਿੰਨ ਰੋਜ਼ਾ ਕੁਦਰਤ ਕੈਂਪ ਵਿੱਚ ਲਿਆ ਭਾਗ

ਰੂਲਦੂ ਸਿੰਘ ਖਾਲਸਾ, ਸਕੱਤਰ ਹਰਜੀਵਨ ਸਿੰਘ, ਪੰਚ ਗੁਰਤੇਜ ਸਿੰਘ ਮੌੜ, ਅਜੈਬ ਸਿੰਘ, ਦੇਵ ਸਿੰਘ ਚਹਿਲ, ਸੁਸਾਇਟੀ ਪ੍ਰਧਾਨ ਪ੍ਰਗਟ ਸਿੰਘ, ਦਰਸ਼ਨ ਸਿੰਘ ਚੋਹਾਨ, ਗੁਰਪਿਆਰ ਸਿੰਘ ਰੱਲੇਵਾਲਾ, ਡਾ. ਬਲਵੀਰ ਸਿੰਘ ਧਾਲੀਵਾਲ, ਮੱਖਣ ਸਿੰਘ ਦੌਲਾ ਸਿੰਘ ਵਾਲਾ, ਹੈਪੀ, ਜਰਨੈਲ ਵਿਰਕ, ਬਲਵਿੰਦਰ ਵਿਰਕ, ਕੁਲਦੀਪ ਵਿਰਕ, ਗੁਰਦੇਵ ਵਿਰਕ, ਜਥੇਦਾਰ ਭੋਲਾ ਸਿੰਘ, ਜਗਰੂਪ ਮੰਡੇਰ , ਨਿੱਕਾ ਸਿੰਘ, ਸਤਨਾਮ ਵਿਰਕ, ਪਟੇਲ ਵਿਰਕ, ਸੁਸਾਇਟੀ ਮੈਬਰ ਛੱਜੂ ਸਿੰਘ, ਪ੍ਰਧਾਨ ਪ੍ਰਗਟ ਸਿੰਘ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੱਗੀ ਸਿੰਘ, ਸਵੇਗ ਸਿੰਘ, ਸੁੱਖਾ ਸਿੰਘ, ਕੁਲਵੀਰ ਸਿੰਘ, ਮਿੱਠੂ ਸਿੰਘ ਧਲੇਓ, ਪੰਚ ਲਖਵਿੰਦਰ ਤੇ ਕਲੱਬ ਪ੍ਰਧਾਨ ਸੁਖਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ।

Ad Position 21
No active advertisement
ਮਹਿੰਦਰ ਪਾਲ ਗਰਗ ਕੈਨੇਡਾ ’ਚ ‘ਪੀਸ ਅਫ਼ਸਰ’ ਦਾ ਅਹੁਦਾ ਸੰਭਾਲਦੇ ਹੋਏ। ਤਸਵੀਰ- ਅਜੀਤ ਤਿੰਨ ਰੋਜ਼ਾ ਕੁਦਰਤ ਕੈਂਪ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ। ਤਸਵੀਰ- ਮੁਕੇਸ਼ ਕੁਮਾਰ 25-11-2026
ਰੂਲਦੂ ਸਿੰਘ ਖਾਲਸਾ, ਸਕੱਤਰ ਹਰਜੀਵਨ ਸਿੰਘ, ਪੰਚ ਗੁਰਤੇਜ ਸਿੰਘ ਮੌੜ, ਅਜੈਬ ਸਿੰਘ, ਦੇਵ ਸਿੰਘ ਚਹਿਲ, ਸੁਸਾਇਟੀ ਪ੍ਰਧਾਨ ਪ੍ਰਗਟ ਸਿੰਘ, ਦਰਸ਼ਨ ਸਿੰਘ ਚੋਹਾਨ, ਗੁਰਪਿਆਰ ਸਿੰਘ ਰੱਲੇਵਾਲਾ, ਡਾ.ਬਲਵੀਰ ਸਿੰਘ ਧਾਲੀਵਾਲ, ਮੱਖਣ ਸਿੰਘ ਦੌਲਾ ਸਿੰਘ ਵਾਲਾ, ਹੈਪੀ, ਜਰਨੈਲ ਵਿਰਕ, ਬਲਵਿੰਦਰ ਵਿਰਕ, ਕੁਲਦੀਪ ਵਿਰਕ, ਗੁਰਦੇਵ ਵਿਰਕ, ਜਥੇਦਾਰ ਭੋਲਾ ਸਿੰਘ, ਜਗਰੂਪ ਮੰਡੇਰ , ਨਿੱਕਾ ਸਿੰਘ, ਸਤਨਾਮ ਵਿਰਕ, ਪਟੇਲ ਵਿਰਕ, ਸੁਸਾਇਟੀ ਮੈਬਰ ਛੱਜੂ ਸਿੰਘ, ਪ੍ਰਧਾਨ ਪ੍ਰਗਟ ਸਿੰਘ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੱਗੀ ਸਿੰਘ, ਸਵੇਗ ਸਿੰਘ, ਸੁੱਖਾ ਸਿੰਘ, ਕੁਲਵੀਰ ਸਿੰਘ, ਮਿੱਠੂ ਸਿੰਘ ਧਲੇਓ, ਪੰਚ ਲਖਵਿੰਦਰ ਤੇ ਕਲੱਬ ਪ੍ਰਧਾਨ ਸੁਖਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ । ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ)- ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਈ ਨਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਹੀਰਾ ਸਿੰਘ ਮਾਛੀਵਾੜਾ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸੇਵਾ ਮੁਕਤ ਆਈ.ਏ.ਐੱਸ. ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ, ਪੰਜਾਬ ਦੇ ਸਾਬਕਾ ਸੂਚਨਾ ਕਮਿਸ਼ਨਰ ਅਤੇ ਚੇਅਰਮੈਨ ਅਜੀਤ ਸਿੰਘ ਚੰਦੂਰਾਈਆਂ, ਪ੍ਰਧਾਨ ਹਰਿੰਦਰ ਸਿੰਘ ਢੀਂਡਸਾ, ਜਸਵੀਰ ਸਿੰਘ ਦਿਉਲ, ਖਜ਼ਾਨਚੀ ਬਹਾਦਰ ਸਿੰਘ, ਸਰਦਾਰ ਆਤਮਾ ਸਿੰਘ ਢਿੱਲੋਂ, ਇੰਸਪੈਕਟਰ ਆਤਮਾ ਸਿੰਘ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ, ਕੁਲਦੀਪ ਸਿੰਘ ਸੋਨੀ, ਜ਼ੋਰਾ ਸਿੰਘ ਮਹਿਮੀ, ਸਰਪੰਚ ਗੁਰਮੀਤ ਸਿੰਘ, ਮਾਸਟਰ ਮੁਖਤਿਆਰ ਸਿੰਘ ਅਤੇ ਹਰਮਿੰਦਰ ਸਿੰਘ ਪੱਟੀ ਐਮ.ਸੀ. ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਪੈਰਾਗੌਨ ਵਰਲਡ ਸਕੂਲ, ਮਲੇਰਕੋਟਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਸ ਮੌਕੇ ਮੈਡਮ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਦੱਸਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਮਕਸਦ ਬੱਚਿਆਂ ਨੂੰ ਆਪਣੇ ਇਤਿਹਾਸ, ਸੱਭਿਆਚਾਰ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਖਨੌਰੀ, (ਬਲਵਿੰਦਰ ਸਿੰਘ ਥਿੰਦ)- ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਾਈਸ ਚੇਅਰਪਰਸਨ ਮੈਡਮ ਰੀਨਾ ਕੌਰ ਚੀਮਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਸਕੂਲ ਕੋਆਰਡੀਨੇਟਰ ਮੈਡਮ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਕੋਆਰਡੀਨੇਟਰ ਮੈਡਮ ਰਾਜਦੀਪ ਕੌਰ ਦੀ ਅਗਵਾਈ ਹੇਠ ਨੰਨ੍ਹੇ ਵਿਦਿਆਰਥੀਆਂ ਨੂੰ ਪਿੰਡ ਸ਼ੇਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਕਰਵਾਇਆ ਗਿਆ। ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀ ਇਸ਼ਾਂਤ ਪਾਹਵਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਬਾਰੇ ਜਾਣਕਾਰੀ ਦਿੱਤੀ। ਵਾਈਸ ਚੇਅਰਪਰਸਨ ਮੈਡਮ ਰੀਨਾ ਕੌਰ ਚੀਮਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਚੇਅਰਮੈਨ ਸਰਦਾਰ ਗੁਰਲਾਡ ਸਿੰਘ ਕਾਹਲੋਂ ਵਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ। ਛਾਜਲੀ, (ਅਜਾਇਬ ਸਿੰਘ ਨੀਲੋਵਾਲ)- ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਛਾਜਲੀ, ਨੀਲੋਵਾਲ ਅਤੇ ਖਡਿਆਲ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਥਾਵਾਂ ’ਤੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਨਗਰ ਕੀਰਤਨ ਵੀ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨਾਂ ਦੌਰਾਨ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਗੁਰਬਾਣੀ ਦੇ ਸ਼ਬਦਾਂ ਨਾਲ ਪੂਰਾ ਇਲਾਕਾ ਗੁਰੂ ਨਾਨਕ ਦੇਵ ਜੀ ਦੀ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸੰਗਤਾਂ ਵੱਲੋਂ ਨਗਰ ਕੀਰਤਨਾਂ ਦਾ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਅਰਦਾਸ ਸਮਾਗਮ ਵੀ ਕਰਵਾਏ ਗਏ। ਸੰਗਤਾਂ ਨੇ ਗੁਰੂ ਘਰਾਂ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਅਤੇ ਸੰਗਤਾਂ ਨੇ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮਾਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਯਾਦ ਕਰਦਿਆਂ ਆਪਸੀ ਭਾਈਚਾਰੇ, ਬਰਾਬਰਤਾ, ਸੇਵਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਗਿਆ। ਦਿੜ੍ਹਬਾ ਮੰਡੀ, (ਜਸਵੀਰ ਸਿੰਘ ਔਜਲਾ)- ਐੱਸ.ਬੀ.ਐੱਸ. ਸਕੂਲ ਮੌੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਅਤੇ ਵਿੱਦਿਅਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਐਮ.ਡੀ. ਲੱਕੀ ਗੋਇਲ, ਕਰਨੈਲ ਸਿੰਘ ਅਤੇ ਪ੍ਰਗਟ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। ਲੌਂਗੋਵਾਲ , (ਸ.ਸ. ਖੰਨਾ, ਵਿਨੋਦ)- ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁਲਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਹਰਜਿੰਦਰ ਸਿੰਘ ਵਲੋ ਅਰਦਾਸ ਕੀਤੀ ਗਈ ਉਪਰੰਤ ਹੁਕਮਨਾਮਾ ਲਿਆ ਗਿਆ ਅਤੇ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਭਾਈ ਕੁਲਵੰਤ ਸਿੰਘ ਕਾਂਤੀ ਅਤੇ ਮੋਹਨ ਸਿੰਘ ਦੇ ਜਥੇ ਵੱਲੋ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਖ-ਵੱਖ ਪੱਤੀਆਂ ਦੇ ਵਿੱਚ ਸੰਗਤਾਂ ਦੇ ਲਈ ਚਾਹ ਪਕੌੜਿਆਂ ਦੇ ਲੰਗਰ ਲਗਾਏ ਹੋਏ ਸਨ। ਨਗਰ ਕੌਂਸਲ ਦਫ਼ਤਰ ਅੱਗੇ ਨਗਰ ਕੌਂਸਲ ਪ੍ਰਧਾਨ, ਸਮੂਹ ਕੌਂਸਲਰਾਂ ਵਲੋਂ ਸਵਾਗਤ ਕੀਤਾ। ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਦੇ ਮੈਨੇਜਰ ਅਮਰੀਕ ਸਿੰਘ ਬਰਨਾਲਾ ਵੱਲੋਂ ਲੰਗਰ ਲਗਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਊਦੇ ਸਿੰਘ ਪ੍ਰਧਾਨ ਗੁਰਜੰਟ ਸਿੰਘ, ਬਲਵਿੰਦਰ ਸਿੰਘ ਕੈਂਬੋਵਾਲ, ਬਲਵਿੰਦਰ ਟੇਲਰ ਨਿਊਜੀਲੈਂਡ, ਸੁਖਵਿੰਦਰ ਸਿੰਘ ਚਹਿਲ ਜਸਵਿੰਦਰ ਸਿੰਘ ਦੁਲੱਟ, ਬਿੰਦਰ ਸਿੰਘ ਬਿੰਦੀ, ਨਗਰ ਕੌਂਸਲ ਪ੍ਰਧਾਨ ਰਛਪਾਲ ਕੌਰ, ਪਰਮਿੰਦਰ ਕੌਰ ਬਰਾੜ ਸਾਬਕਾ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ ਸੀਨੀਅਰ ਮੀਤ ਪ੍ਰਧਾਨ, ਜੱਥੇਦਾਰ ਮਹਿੰਦਰ ਸਿੰਘ, ਗੁਰਮੀਤ ਸਿੰਘ ਲੱਲੀ,ਸਾਬਕਾ ਕੌਂਸਲਰ ਅਵਤਾਰ ਸਿੰਘ ਦੁੱਲਟ, ਗੁਰਜੀਤ ਸਿੰਘ ਦੁਲਟ, ਸੂਬੇਦਾਰ ਮੇਲਾ ਸਿੰਘ, ਹਰਦੀਪ ਸਿੰਘ ਖਹਿਰਾ,ਕੁਲਦੀਪ ਸਿੰਘ ਦੂਲੋ, ਚੇਅਰਮੈਨ ਜਗਤਾਰ ਸਿੰਘ, ਜਗਜੀਤ ਸਿੰਘ ਕਾਲਾ, ਬਲਵਿੰਦਰ ਸਿੰਘ ਢਿੱਲੋ, ,ਪਰਮਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਸਰਪੰਚ ਦੁੱਲਟ ਵਾਲਾ, ਚਿਤਵੰਤ ਸਿੰਘ ਬੱਬਲ, ਮਾਸਟਰ ਗੁਰਵਿੰਦਰ ਸਿੰਘ, ਸੁੱਖਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਜੋਰਾ ਸਿੰਘ ਵਾਲੀਆ, ਕਰਨੈਲ ਸਿੰਘ ਜੱਸੇ ਕਾ, ਡਾ ਦਰਸਨ ਸਿੰਘ,, ਮਾਸਟਰ ਹਰਨੈਬ ਸਿੰਘ, ਜੁਗਰਾਜ ਸਿੰਘ, ਗੁਰਜੰਟ ਸਿੰਘ ਸਾਰੋਂ, ਮੇਜਰ ਸਿੰਘ, ਅਮਰਜੀਤ ਸਿੰਘ ਗਿੱਲ,ਪੂਰਣ ਸਿੰਘ ਦੁੱਲਟ, ਜਗਦੇਵ ਸਿੰਘ ਸਿੱਧੂ, ਤਰਨਬੀਰ ਤਰਨ, ਗੁਰਮੀਤ ਸਿੰਘ ਚੋਟੀਆਂ, ਜਸਵਿੰਦਰ ਸਿੰਘ ਨੱਪੀ, ਬਲਵੰਤ ਸਿੰਘ ਬੀਟਾ, ਬੁੱਧ ਸਿੰਘ, ਕਰਮਜੀਤ ਕੌਰ, ਸਤਵੰਤ ਕੌਰ,ਬਲਵਿੰਦਰ ਸਿੰਘ, (ਸਾਰੇ ਕੌਂਸਲਰ) ਰਾਜ ਸਿੰਘ ਰਾਜੂ ਅੰਮ੍ਰਿਤਪਾਲ ਸਿੰਘ ਸਿੱਧੂ, ਭੁਪਿੰਦਰ ਸਿੰਘ,ਨਸੀਬ ਕੌਰ ਚੋਟੀਆਂ, ਸਤਵੀਰ ਕੌਰ ਸਿੱਧੂ, ਮੈਡਮ ਗੁਰਮੇਲ ਕੌਰ, ਅਮਰਜੀਤ ਸਿੰਘ ਜੈਦ,ਮਿਸਤਰੀ ਮੇਜਰ ਸਿੰਘ, ਕੌਰ ਸਿੰਘ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਅਮਨਦੀਪ ਸਿੰਘ ਚਹਿਲ, ਜਰਨੈਲ ਸਿੰਘ, ਅਵਤਾਰ ਸਿੰਘ ਧੋਚਕ ਆਦਿ ਸੰਗਤਾ ਹਾਜ਼ਰੀ ਭਰੀ ਸਟੇਜ ਸੰਚਾਲਨ ਦੀ ਸੇਵਾ ਅਵਤਾਰ ਸਿੰਘ ਦੁੱਲਟ ਵਲੋਂ ਨਿਭਾਈ ਗਈ। ਖਨੌਰੀ, (ਬਲਵਿੰਦਰ ਸਿੰਘ ਥਿੰਦ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਪਵਿੱਤਰ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਧਾਰਮਿਕ ਸੇਵਾਵਾਂ ਨਿਭਾਉਣ ਵਾਲੇ ਰਾਗੀ ਜਥਿਆਂ, ਕਥਾਵਾਚਕਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਪਨੇਸਰ, ਮਹਿੰਦਰ ਸਿੰਘ, ਮਾਸਟਰ ਜੋਗਾ ਸਿੰਘ, ਹਰਜਿੰਦਰ ਸਿੰਘ ਬੈਂਕ ਵਾਲੇ, ਬਲਵਿੰਦਰ ਸਿੰਘ ਬਿਜਲੀ ਵਾਲੇ, ਪਰਮਜੀਤ ਸਿੰਘ ਪਨੇਸਰ, ਹਰਚਰਨ ਸਿੰਘ ਚੰਨਾ, ਹਰਦੀਪ ਸਿੰਘ ਥਿੰਦ, ਪ੍ਰੋ. ਅਮਨਦੀਪ ਸਿੰਘ, ਮਾਸਟਰ ਦਲੇਰ ਸਿੰਘ ਚੀਮਾ, ਬਲਵਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਚੋਪੜਾ, ਗੁਰਜੀਤ ਸਿੰਘ ਪਨੇਸਰ, ਗੁਰਮੀਤ ਸਿੰਘ ਅਰੋੜਾ, ਹਰਦੀਪ ਸਿੰਘ ਅਰੋੜਾ, ਭਾਈ ਦੀਦਾਰ ਸਿੰਘ, ਭਾਈ ਮੁਖਤਿਆਰ ਸਿੰਘ, ਹਰਦੀਪ ਸਿੰਘ ਚਹਿਲ, ਗੁਰਪ੍ਰੀਤ ਸਿੰਘ ਗੁਰਨੇ, ਗੁਰਪ੍ਰੀਤ ਸਿੰਘ ਅਰੋੜਾ ਅਤੇ ਅਮਰਿੰਦਰ ਸਿੰਘ ਅਰੋੜਾ ਸਮੇਤ ਨਿਸ਼ਕਾਮ ਸੇਵਾ ਸੋਸਾਇਟੀ, ਮੀਰੀ-ਪੀਰੀ ਸੇਵਾ ਦਲ ਦੇ ਮੈਂਬਰਾਂ ਅਤੇ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਰਾਤ ਨੂੰ 12 ਵਜੇ ਪ੍ਰਭਾਤ ਫੇਰੀ ਵਿਚ ਜੁੜੀਆਂ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਮਹਾਰਾਜ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕੇ ਦੀ ਧਾਰਮਿਕ ਸਖਸੀਅਤ, ਉੱਘੇ ਸਿੱਖ ਪ੍ਰਚਾਰਕ ਤੇ ਕਥਾ ਵਾਚਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਵਲੋਂ ਅੱਠ ਤੋਂ ਬਾਰਾਂ ਸਾਲ ਦੇ ਸਾਬਤ ਸੂਰਤ ਕੇਸਾਂਧਾਰੀ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਦਸਤਾਰਾਂ ਭੇਂਟ ਕਰਕੇ ਸਨਮਾਨਿਤ ਕੀਤਾ।ਸੰਤ ਖੇੜੀ ਖੁਰਦ ਵਾਲਿਆਂ ਨੇਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕੇਸ ਗੁਰੂ ਕੀ ਮੋਹਰ ਹਨ ਕਦੇ ਵੀ ਕੇਸ ਕਤਲ ਨਹੀ ਕਰਨੇ ਚਾਹੀਂਦੇ , ਸਦਾ ਸਾਬਤ ਸੂਰਤ ਰਹਿਣਾ ਹੈ ਅਤੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਪੁੱਤਰ ਬਣਨ ਦਾ ਮਾਣ ਹਾਸਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਇਕ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਸਿੱਖੀ ਕੇਸਾਂ ਸੁਆਸਾਂ ਨਾਲ ਨਿਭ ਜਾਵੇ। ਇਸ ਮੌਕੇ ਇੰਸਪੈਕਟਰ ਹਰਜੀਤ ਸਿੰਘ, ਸੈਕਟਰੀ ਹੀਰਾ ਸਿੰਘ , ਬਾਬਾ ਅਮਰ ਸਿੰਘ ਮੁੱਖ ਗ੍ਰੰਥੀ,ਰੁਲਦੂ ਖਾਂਸਵਰਨ ਸਿੰਘ, ਰਾਮ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਮਨਪ੍ਰੀਤ ਸਿੰਘ, ਰੋਸਨ ਸਿੰਘ, ਫਤਿਹ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ,ਜਗਮੀਤ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਪਾਲ ਗਰਗ ਕੈਨੇਡਾ ’ਚ ਬਣੇ ‘ਪੀਸ ਅਫ਼ਸਰ’ ਅਗਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਬਾਗੜੀਆਂ ਵਿਖੇ ਨਸ਼ਾ ਤਸਕਰ ਦਾ 63 ਲੱਖ ਦਾ ਮਕਾਨ ਫ੍ਰੀਜ਼ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾ...
Ad Position 24