24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਕਾਰੀ ਬੱਸਾਂ ਦੀ ਦੁਰਵਰਤੋਂ ਦੀ ਨਿਖੇਧੀ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਲਈ ਸਰਕਾਰੀ ਮਸ਼ੀਨਰੀ ਅਤੇ ਖ਼ਜ਼ਾਨੇ ਦੀ ਵਰਤੋਂ ਕੀਤੇ ਜਾਣ ਦੀ ਕਰੜੀ ਨਿਖੇਧੀ ਕੀਤੀ ਹੈ। ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਾਮਰੇਡ ਚੰਦਰ ਸ਼ੇਖਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਇਹ ਇੱਕ ਨਿਰੋਲ ਰਾਜਨੀਤਿਕ ਰੈਲੀ ਹੈ, ਪਰ ਪੰਜਾਬ ਸਰਕਾਰ ਵੱਲੋਂ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੂੰ ਸੂਬੇ ਭਰ ਵਿੱਚੋਂ ਮੋਗਾ ਵਿਖੇ ਢੋਣ ਲਈ ਪੀ.

Ad Position 21
No active advertisement
ਕਾਮਰੇਡ ਚੰਦਰ ਸ਼ੇਖਰ ਪ੍ਰਕਾਸ਼ ਪੁਰਬ ਮੌਕੇ ਰਸਭਿੰਨਾ ਕੀਰਤਨ ਸਰਵਣ ਕਰਦਾ ਹੋਇਆ ਰਾਗੀ ਜਥਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਮੁਹੰਮਦ ਹਨੀਫ਼ ਥਿੰਦ 25-11-2026
ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਲਈ ਸਰਕਾਰੀ ਮਸ਼ੀਨਰੀ ਅਤੇ ਖ਼ਜ਼ਾਨੇ ਦੀ ਵਰਤੋਂ ਕੀਤੇ ਜਾਣ ਦੀ ਕਰੜੀ ਨਿਖੇਧੀ ਕੀਤੀ ਹੈ। ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਾਮਰੇਡ ਚੰਦਰ ਸ਼ੇਖਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਇਹ ਇੱਕ ਨਿਰੋਲ ਰਾਜਨੀਤਿਕ ਰੈਲੀ ਹੈ, ਪਰ ਪੰਜਾਬ ਸਰਕਾਰ ਵੱਲੋਂ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੂੰ ਸੂਬੇ ਭਰ ਵਿੱਚੋਂ ਮੋਗਾ ਵਿਖੇ ਢੋਣ ਲਈ ਪੀ.ਆਰ.ਟੀ.ਸੀ ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 2,960 ਬੱਸਾਂ ਇਸ ਕੰਮ ‘ਤੇ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਪਨਾ ਦਿਵਸ ਦੇ ਜਸ਼ਨਾਂ ‘ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਮਰੇਡ ਚੰਦਰ ਸ਼ੇਖਰ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸੂਬੇ ਦੇ ਸਰਕਾਰੀ ਖ਼ਜ਼ਾਨੇ ਅਤੇ ਮਹਿਕਮਿਆਂ ਦੀ ਵਰਤੋਂ ਪਾਰਟੀ ਦੇ ਪ੍ਰਚਾਰ ਅਤੇ ਵਿਸਤਾਰ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਇੱਕ ਵੱਡਾ ਧੋਖਾ ਕਰਾਰ ਦਿੱਤਾ। ਸੀਟੂ ਆਗੂ ਨੇ ਸਪੱਸ਼ਟ ਕੀਤਾ ਕਿ ਸੀਟੂ ਪੰਜਾਬ ਇਸ ਵਰਤਾਰੇ ਦਾ ਡਟ ਕੇ ਵਿਰੋਧ ਕਰਦੀ ਹੈ। ਉਨ੍ਹਾਂ ਸੀਟੂ ਨਾਲ ਸਬੰਧਤ ਸਮੂਹ ਯੂਨੀਅਨਾਂ, ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਜਿੱਥੇ ਵੀ ਲੋਕਾਂ ਵਿੱਚ ਜਾਣ ਦਾ ਮੌਕਾ ਮਿਲੇ, ਸਰਕਾਰ ਦੀ ਇਸ ਕਥਿਤ ਧੋਖੇਬਾਜ਼ੀ ਅਤੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਦੀ ਅਸਲੀਅਤ ਨੂੰ ਜਨਤਾ ਦੇ ਸਾਹਮਣੇ ਨੰਗਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐੱਸ. ਭਰਤੀ ਵਿਵਾਦ : ਸ਼ੁਭਮ ਸ਼ਰਮਾ ਦੇ ਹੱਕ ’ਚ ਨਿੱਤਰਿਆ ਪਰਿਵਾਰ ਪਿਤਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੰਜ... ਅਗਲੀ ਖ਼ਬਰ ਰਾਜ ਪੱਧਰੀ ਮੁੱਕੇਬਾਜ਼ੀ ਮੁਕਾਬਲੇ ਸੰਪੰਨ
Ad Position 24