24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ.ਸੀ.ਐੱਸ. ਭਰਤੀ ਵਿਵਾਦ : ਸ਼ੁਭਮ ਸ਼ਰਮਾ ਦੇ ਹੱਕ ’ਚ ਨਿੱਤਰਿਆ ਪਰਿਵਾਰ ਪਿਤਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੰਜਾਬੀਆਂ ਨੂੰ ਕੀਤੀ ਭਾਵੁਕ ਅਪੀਲ

ਧੂਰੀ, 24 ਨਵੰਬਰ ( ਲਖਵੀਰ ਸਿੰਘ ਧਾਂਦਰਾ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਤੋਂ ਬਾਅਦ ਹੁਣ ਉਨ੍ਹਾਂ ਦਾ ਪੂਰਾ ਪਰਿਵਾਰ ਮੈਦਾਨ ਵਿੱਚ ਨਿੱਤਰ ਆਇਆ ਹੈ। ਸ਼ੁਭਮ ਸ਼ਰਮਾ ਦੇ ਪਿਤਾ ਰਵੀ ਭੂਸ਼ਣ, ਮਾਤਾ ਸੋਨੀਆ ਸ਼ਰਮਾ, ਪਤਨੀ ਆਰਤੀ ਸ਼ਰਮਾ ਸਮੇਤ ਉਨ੍ਹਾਂ ਦੇ ਭਰਾ ਅਤੇ ਭਰਜਾਈ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਨਾਲ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ ਅਤੇ ਨੌਜਵਾਨਾਂ ਦੇ ਹੱਕਾਂ ਲਈ ਡਟਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 25-11-2026
ਧੂਰੀ, 24 ਨਵੰਬਰ ( ਲਖਵੀਰ ਸਿੰਘ ਧਾਂਦਰਾ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਤੋਂ ਬਾਅਦ ਹੁਣ ਉਨ੍ਹਾਂ ਦਾ ਪੂਰਾ ਪਰਿਵਾਰ ਮੈਦਾਨ ਵਿੱਚ ਨਿੱਤਰ ਆਇਆ ਹੈ। ਸ਼ੁਭਮ ਸ਼ਰਮਾ ਦੇ ਪਿਤਾ ਰਵੀ ਭੂਸ਼ਣ, ਮਾਤਾ ਸੋਨੀਆ ਸ਼ਰਮਾ, ਪਤਨੀ ਆਰਤੀ ਸ਼ਰਮਾ ਸਮੇਤ ਉਨ੍ਹਾਂ ਦੇ ਭਰਾ ਅਤੇ ਭਰਜਾਈ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਨਾਲ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ ਅਤੇ ਨੌਜਵਾਨਾਂ ਦੇ ਹੱਕਾਂ ਲਈ ਡਟਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਵੱਲੋਂ ਆਪਣੇ ਸਾਥੀਆਂ ਸਮੇਤ ਪੀ.ਸੀ.ਐੱਸ. ਪ੍ਰੀਖਿਆ ਵਿੱਚ ਕਥਿਤ ਧਾਂਦਲੀ ਦੇ ਦੋਸ਼ ਲਗਾਉਂਦਿਆਂ ਪਟਿਆਲਾ ਸਥਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਦੇ ਵਿਰੋਧ ਵਿੱਚ ਹੁਣ ਪਰਿਵਾਰ ਵੱਲੋਂ ਲੋਕ ਲਹਿਰ ਖੜ੍ਹੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਲਾਈਵ ਹੁੰਦਿਆਂ ਪਿਤਾ ਰਵੀ ਭੂਸ਼ਣ ਨੇ ਬੜੇ ਹੀ ਭਾਵੁਕ ਅਤੇ ਠੇਠ ਅੰਦਾਜ਼ ਵਿੱਚ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਇਕੱਲੇ ਉਨ੍ਹਾਂ ਦੇ ਪੁੱਤ ਜਾਂ ਪਰਿਵਾਰ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਪਿਤਾ ਦੀ ਦਿਲੋਂ ਨਿਕਲੀ ਹੂਕ ਹੈ ਕਿ ਜਿਹੜੇ ਲੋਕ ਆਪਣੇ ਹੱਕਾਂ ਅਤੇ ਇਨਸਾਫ਼ ਲਈ ਹਾਅ ਦਾ ਨਾਅਰਾ ਮਾਰਨਾ ਚਾਹੁੰਦੇ ਹਨ, ਉਹ ਅੱਗੇ ਆਉਣ ਅਤੇ ਇਸ ਸੰਘਰਸ਼ ਵਿੱਚ ਆਪਣੀ ਆਵਾਜ਼ ਬੁਲੰਦ ਕਰਨ। ਪਰਿਵਾਰਕ ਮੈਂਬਰਾਂ ਨੇ ਹੌਸਲਾ ਦਿੰਦਿਆਂ ਕਿਹਾ ਕਿ ਜਿਸ ਪੁੱਤ ਦੇ ਸਿਰ ‘ਤੇ ਮਾਂ ਦੀਆਂ ਦੁਆਵਾਂ ਤੇ ਅਸੀਸਾਂ ਦਾ ਸਾਇਆ ਹੋਵੇ, ਮੋਢੇ ‘ਤੇ ਬਾਪ ਦਾ ਮਜ਼ਬੂਤ ਹੱਥ ਹੋਵੇ, ਹਰ ਔਖੇ-ਸੌਖੇ ਪੈਂਡੇ ‘ਤੇ ਜੀਵਨ ਸਾਥੀ ਦਾ ਅਟੁੱਟ ਭਰੋਸਾ ਹੋਵੇ ਅਤੇ ਭਰਾ-ਭਰਜਾਈ ਚੱਟਾਨ ਵਾਂਗ ਨਾਲ ਖੜ੍ਹੇ ਹੋਣ, ਉਸ ਨੂੰ ਕਿਸੇ ਵੀ ਬਿਪਤਾ ਜਾਂ ਮੁਸ਼ਕਲ ਘੜੀ ਵਿੱਚ ਡੋਲਣ ਜਾਂ ਇਕੱਲਾ ਮਹਿਸੂਸ ਕਰਨ ਦੀ ਉੱਕਾ ਹੀ ਲੋੜ ਨਹੀਂ। ਪਰਿਵਾਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀ ਜਵਾਨੀ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਥ ਕਾਂਗਰਸ ਦੇ ਆਗੂਆਂ ਅਤੇ ਪਰਿਵਾਰ ਮੁਤਾਬਕ ਪੀ.ਸੀ.ਐਸ. ਭਰਤੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ, ਭਰਤੀਆਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਮੁੜ ਵਿਕਾਸ ਦੇ ਸਿਖਰ ਵੱਲ ਲੈ ਕੇ ਜਾਵੇਗਾ - ਜਥੇਦਾਰ ਰਣਜੀਤ ਸਿੰਘ ਕਾਤਰੋਂ ਅਗਲੀ ਖ਼ਬਰ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੀ ਨਿਖੇਧੀ
Ad Position 24