ਪ੍ਰੋ. ਓਂਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ‘ਸਮਰਸਤਾ ਸੰਕਲਪ ਯਾਤਰਾ’ ਦਾ ਧੂਰੀ ਵਿਖੇ ਸਵਾਗਤ
ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਮੁੱਚੇ ਜਗਤ ਨੂੰ ਭਗਤੀ, ਆਪਸੀ ਭਾਈਚਾਰੇ ਅਤੇ ਬਰਾਬਰੀ ਦਾ ਸੱਚਾ ਮਾਰਗ ਦਿਖਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਸ਼ੋਭਾ ਯਾਤਰਾ’ ਦਾ ਧੂਰੀ ਪਹੁੰਚਣ ‘ਤੇ ਹਲਕਾ ਧੂਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਮੂਹ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੂਹਾਨੀ ਅਤੇ ਇਤਿਹਾਸਕ ਸਮਾਗਮ ਵਿੱਚ ਭਾਜਪਾ ਐੱਸ.
ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਮੁੱਚੇ ਜਗਤ ਨੂੰ ਭਗਤੀ, ਆਪਸੀ ਭਾਈਚਾਰੇ ਅਤੇ ਬਰਾਬਰੀ ਦਾ ਸੱਚਾ ਮਾਰਗ ਦਿਖਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਸ਼ੋਭਾ ਯਾਤਰਾ’ ਦਾ ਧੂਰੀ ਪਹੁੰਚਣ ‘ਤੇ ਹਲਕਾ ਧੂਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਮੂਹ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੂਹਾਨੀ ਅਤੇ ਇਤਿਹਾਸਕ ਸਮਾਗਮ ਵਿੱਚ ਭਾਜਪਾ ਐੱਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਸ੍ਰੀ ਸਵੇਸ਼ ਕੁਮਾਰ ਅਤੇ ਉੱਤਰਾਖੰਡ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਦੇਸ ਰਾਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਯਾਤਰਾ ਦੀ ਸ਼ੋਭਾ ਵਧਾਈ। ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਊਚ-ਨੀਚ ਦੇ ਭੇਦਭਾਵ ਮਿਟਾ ਕੇ ਸਾਂਝੀਵਾਲਤਾ ਅਤੇ ਕਿਰਤ ਕਰਨ ਦਾ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਪੂਰੀ ਲੋਕਾਈ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਪ੍ਰੋ.ਓਂਕਾਰ ਸਿੰਘ ਸਿੱਧੂ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਧੂਰੀ ਹਲਕੇ ਦੇ ਲੋਕਾਂ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ੋਭਾ ਯਾਤਰਾ ਦੇ ਦਰਸ਼ਨ-ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਪਿੰਡਾਂ ਅਤੇ ਸ਼ਹਿਰਾਂ ਤੋਂ ਪੁੱਜੇ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸ਼ੁਭ ਮੌਕੇ ‘ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਸੂਬਾਈ ਆਗੂ ਜਗਦੇਵ ਜਿੰਦਲ, ਪਰਦੀਪ ਗਰਗ ਧੂਰੀ, ਭੂਪੇਸ਼ ਜਿੰਦਲ ਅਤੇ ਅਸ਼ੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਯਾਤਰਾ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।