24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ 3 ਅਹਿਮ ਕਮੇਟੀਆਂ ਦਾ ਗਠਨ ਗੁਰਤੇਜ ਝਨੇੜੀ, ਪ੍ਰੋ. ਓਂਕਾਰ ਅਤੇ ਸੁਰਿੰਦਰ ਸ਼ਰਮਾ ਸਮੇਤ 9 ਆਗੂਆਂ ਨੂੰ ਮਿਲੀਆਂ ਨਵੀਂਆਂ ਜ਼ਿੰਮੇਵਾਰੀਆਂ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮਹਾਂਮੰਤਰੀ ਸ਼੍ਰੀਨਿਵਾਸਲੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਅੰਦਰ ਵੱਖ-ਵੱਖ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਜੀਵਨ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਵਿਚ ਸ਼ੀਸ਼ਨ ਕੁਮਾਰ ਗਰਗ, ਸੁਰਿੰਦਰ ਸ਼ਰਮਾ ਅਤੇ ਪ੍ਰੋ.

Ad Position 21
No active advertisement
ਗੁਰਦੁਆਰਾ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਲਗਾਏ ਗਏ ਹੋਮਿਓਪੈਥਿਕ ਕੈਂਪ ਦਾ ਦ੍ਰਿਸ਼। ਤਸਵੀਰ- ਮੁਕੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ। 25-11-2026
ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮਹਾਂਮੰਤਰੀ ਸ਼੍ਰੀਨਿਵਾਸਲੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਅੰਦਰ ਵੱਖ-ਵੱਖ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਜੀਵਨ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਵਿਚ ਸ਼ੀਸ਼ਨ ਕੁਮਾਰ ਗਰਗ, ਸੁਰਿੰਦਰ ਸ਼ਰਮਾ ਅਤੇ ਪ੍ਰੋ. ਓਂਕਾਰ ਸਿੰਘ ਨੂੰ ਮੈਂਬਰ ਲਗਾਇਆ ਗਿਆ ਹੈ। ਜ਼ਿਲ੍ਹਾ ਚਾਰਜਸ਼ੀਟ ਕਮੇਟੀ ਵਿਚ ਐਡਵੋਕੇਟ ਸੁਰਜੀਤ ਸਿੰਘ ਰੰਧਾਵਾ, ਐਡਵੋਕੇਟ ਅਮਨਦੀਪ ਸਿੰਘ ਚਾਹਲ ਅਤੇ ਸੁਰੇਸ਼ ਬੇਦੀ ਦੀ ਨਿਯੁਕਤੀ ਕੀਤੀ ਗਈ ਹੈ ਇਸੇ ਤਰ੍ਹਾਂ ਸਥਾਨਕ ਮੁੱਦਿਆਂ ਸੰਬੰਧੀ ਭਾਜਪਾ ਦੀ ਬਣਾਈ ਗਈ ਜ਼ਿਲ੍ਹਾ ਕਮੇਟੀ ਵਿਚ ਗੁਰਤੇਜ ਸਿੰਘ ਝਨੇੜੀ, ਪ੍ਰਦੀਪ ਗਰਗ ਅਤੇ ਅੰਮ੍ਰਿਤ ਬਰਾੜ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਵੱਖ-ਵੱਖ ਕਮੇਟੀਆਂ ਵਿਚ ਮੈਂਬਰ ਨਿਯੁਕਤ ਕੀਤੇ ਗਏ ਸੀਨੀਅਰ ਭਾਜਪਾ ਆਗੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਸਾਰੇ ਮੈਂਬਰ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਲੋਕਾਂ ਦੇ ਮੁੱਦਿਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ, ਸਮਰਪਣ ਅਤੇ ਮਿਹਨਤ ਨਾਲ ਨਿਭਾਉਂਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਦਾ ਠੋਸ ਹੱਲ ਨਾ ਨਿਕਲ਼ਣ ਦੀ ਸੂਰਤ ਵਿੱਚ 27 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਪ੍ਰੋ. ਓਂਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ‘ਸਮਰਸਤਾ ਸੰਕਲਪ ਯਾਤਰਾ’ ਦਾ ਧੂਰੀ ਵਿਖੇ ਸਵਾਗਤ
Ad Position 24