24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ

ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਸਤਰੀ ਸਤਿਸੰਗ ਸਭਾ ਵੱਲੋਂ ਪਿਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਸਤਰੀ ਸਤਿਸੰਗ ਸਭਾ ਵੱਲੋਂ ਪਿਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਉੱਚ ਕੋਟੀ ਦੇ ਵਿਦਵਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ, ਰਾਗੀ ਭਾਈ ਗੁਰਪ੍ਰੀਤ ਸਿੰਘ ਰਬਾਬੀ , ਭਾਈ ਸਵਰਨ ਸਿੰਘ ਜੋਸ਼ ਵੱਲੋਂ ਭਗਤ ਨਾਮਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਜਿਥੇ ਗੁਰਦੁਆਰਾ ਭਗਤ ਨਾਮਦੇਵ ਜੀ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਚਲਾਈ ਜਾ ਰਹੀ ਭਗਤ ਨਾਮਦੇਵ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਤੌਰ ਤੇ ਹੋਮਿਓਪੈਥਿਕ ਕੈਂਪ ਵੀ ਲਗਾਇਆ ਗਿਆ, ਉੱਥੇ ਦੰਦਾਂ ਦੇ ਮਾਹਰ ਡਾਕਟਰ ਅੰਕਸ਼ ਕੁਮਾਰ ਵੱਲੋਂ ਦੰਦਾਂ ਦਾ ਮੁੱਫਤ ਚੈੱਕ ਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਡਾਕਟਰ ਅਮਰਿੰਦਰ ਕੌਰ ਸੰਗਰੂਰ, ਡਾਕਟਰ ਕਰਨੈਲ ਸਿੰਘ ਧਨੌਲਾ ਅਤੇ ਡਾਕਟਰ ਗੁਰਜੀਤ ਸਿੰਘ ਭਵਾਨੀਗੜ੍ਹ ਦੁਆਰਾ 182 ਮਰੀਜ਼ਾਂ ਦਾ ਚੱਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਤਿੰਨ ਦਿਨ ਚੱਲੇ ਦੰਦਾਂ ਦੇ ਮੁਫਤ ਚੈੱਕ ਅੱਪ ਕੈਂਪ ਦੌਰਾਨ 150 ਦੇ ਕਰੀਬ ਵਿਅਕਤੀਆਂ ਵੱਲੋਂ ਆਪਣੇ ਦੰਦਾਂ ਦਾ ਚੈੱਕਅੱਪ ਵੀ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਕਟਰਾਂ ਦੀ ਟੀਮ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਨਮਾਨ ਕਰਨ ਮੌਕੇ ਇਕਾਈ ਪ੍ਰਧਾਨ ਸੁਖਦੇਵ ਸਿੰਘ ਰਤਨ, ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਮੀਤ ਪ੍ਰਧਾਨ ਗੋਵਿੰਦਰ ਸਿੰਘ ਜੱਸਲ, ਰਣਜੀਤ ਸਿੰਘ ਸਰਾਓ, ਹਰਬੰਸ ਸਿੰਘ ਗਰਚਾ, ਕੈਪਟਨ ਅਮਰਜੀਤ ਸਿੰਘ ਬੱਟੂ, ਮਾਸਟਰ ਰਜਿੰਦਰ ਸਿੰਘ ਤੱਗੜ, ਜਸਵਿੰਦਰ ਸਿੰਘ ਖਿੱਲਰੀਆਂ, ਰੁਪਿੰਦਰ ਸਿੰਘ ਤੱਗੜ, ਰਣਜੀਤ ਸਿੰਘ ਚੰਗਾਲ, ਮੁਖਤਿਆਰ ਸਿੰਘ ਜੱਸਲ, ਮੈਨੇਜਰ ਸ਼ਾਮ ਲਾਲ, ਮਲਕੀਤ ਸਿੰਘ ਸਾਗੂ, ਬਲਵੰਤ ਸਿੰਘ ਜੋਗਾ, ਡਾਕਟਰ ਇਕਬਾਲ ਸਿੰਘ ਸਕਰੌਦੀ, ਕੁਲਵੰਤ ਸਿੰਘ ਗਰਚਾ, ਬਾਬਾ ਕੁਲਵੰਤ ਸਿੰਘ ਬੁਰਜ, ਪਰਮਿੰਦਰ ਸਿੰਘ ਗੋਪੀ ਬਾਲੀਆਂ, ਦਰਸ਼ਨ ਸਿੰਘ ਰਤਨ, ਬਲਦੇਵ ਸਿੰਘ ਰਤਨ, ਮੈਨੇਜਰ ਜਗਜੀਤ ਸਿੰਘ ਜੱਸਲ, ਜਸਪਾਲ ਸਿੰਘ ਬੇਦੀ, ਕਰਮ ਸਿੰਘ ਨਮੋਲ, ਜਸਵਿੰਦਰ ਸਿੰਘ ਜੱਸੀ, ਪੁਸ਼ਪਿੰਦਰ ਸਿੰਘ, ਜਗਪਾਲ ਸਿੰਘ ਬੇਦੀ, ਰਣਜੀਤ ਸਿੰਘ ਬੱਬੀ, ਪਰਮਜੀਤ ਸਿੰਘ ਪੰਮੀ, ਬੀਬੀ ਸੁਰਿੰਦਰ ਕੌਰ ਭਿੰਡਰ, ਬੀਬੀ ਪ੍ਰੀਤਮ ਕੌਰ ਗਰਚਾ, ਬੀਬੀ ਚਰਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਕੁਲਦੀਪ ਕੌਰ ਭੱਠਲ, ਬੀਬੀ ਗਗਨਦੀਪ ਕੌਰ, ਬੀਬੀ ਕੁਲਦੀਪ ਕੌਰ ਅਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ। ਇਸ ਮੌਕੇ ਅਤੇ ਹੋਰ ਕਮੇਟੀ ਮੈਂਬਰ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਵੱਡੀ ਗਿਣਤੀ ਵਿੱਚ ਬੀਬੀਆਂ ਵੱਲੋਂ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਭਰਪੂਰ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ੀਸ਼ਾਨ ਵਾਹਲਾ ਵਲੋਂ ਵਲੰਟੀਅਰਾਂ ਦੇ ਸਨਮਾਨ ’ਚ ਧੰਨਵਾਦ ਸਮਾਗਮ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣੇਗੀ ਸਰਕਾਰ-ਮਹਿਲਾਂ
Ad Position 24