ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਲਿਟਲ ਏਂਜਲ ਪਲੇਅਵੇ ਸਕੂਲ ਅਤੇ ਬੀ. ਵੀ.
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਲਿਟਲ ਏਂਜਲ ਪਲੇਅਵੇ ਸਕੂਲ ਅਤੇ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਂਝੇ ਤੌਰ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬੀ ਫ਼ਿਲਮ ਅਦਾਕਾਰਾ ਸ਼੍ਰੀਮਤੀ ਰੁਪਿੰਦਰ ਰੂਪੀ, ਪੰਜਾਬੀ ਫ਼ਿਲਮ ਨਿਰਦੇਸ਼ਕ ਸ਼੍ਰੀ ਭੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੋਤੀ ਪ੍ਰਚੰਡ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਨਾਟਕ, ਗੀਤ, ਸੰਗੀਤ ਪੇਸ਼ ਕੀਤੇ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੂੰ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਸ਼੍ਰੀਮਤੀ ਗੀਤਾ ਅਰੋੜਾ, ਸ਼੍ਰੀ ਨਿਖਿਲ ਅਰੋੜਾ ਅਤੇ ਸ਼੍ਰੀਮਤੀ ਨੇਹੁਲ ਅਰੋੜਾ, ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਧੀਮਾਨ ਨੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।