25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਰੱਗ ਫਾਰਮਿੰਗ ਅਤੇ ਸਾਈਕਿਆਟ੍ਰਿਕ ਦਵਾਈਆਂ ਦੀ ਵਿੱਕਰੀ ਬਹਾਲ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪ੍ਰੈਸ ਬਿਆਨ ਜਰੀਏ ਸੁਰਿੰਦਰ ਦੁੱਗਲ, ਜੀ. ਐਸ.

Ad Position 21
No active advertisement
ਅਜੀਤ ਡੈਸਕ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪ੍ਰੈਸ ਬਿਆਨ ਜਰੀਏ ਸੁਰਿੰਦਰ ਦੁੱਗਲ, ਜੀ.ਐਸ. ਚਾਵਲਾ, ਅਮਰਦੀਪ ਸਿੰਘ, ਨਰੇਸ਼ ਜਿੰਦਲ ਅਤੇ ਰਾਜੀਵ ਜੈਨ ਨੇ ਕਿਹਾ ਕਿ ਮਰੀਜ਼ਾਂ ਦੀ ਪ੍ਰੇਸ਼ਾਨੀ ਅਤੇ ਸਹੂਲਤ ਨੂੰ ਲੈ ਕੇ ਜਿਨ੍ਹਾਂ ਦਵਾਈਆਂ ਨੂੰ ਪਹਿਲਾਂ ਜਿਵੇਂ ਕਿ ਡਰੱਗ ਫਾਰਮਿੰਗ ਡਰੱਗਜ਼ ਅਤੇ ਸਾਈਕਿਆਟ੍ਰਿਕ ਡਰੱਗਜ਼ ਦੀ ਵਿਕਰੀ ਰੋਕੀ ਗਈ ਸੀ, ਉਨ੍ਹਾਂ ਨੂੰ ਫਿਲਹਾਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ, ਸਿਹਤ ਮੰਤਰੀ ਅਤੇ ਸਰਕਾਰ ਵਲੋਂ ਮਿਲੇ ਭਰੋਸੇ ਤੋਂ ਬਾਅਦ ਮਰੀਜ਼ਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ। ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਨੂੰ ਬਿੱਲ ਅਤੇ ਪੂਰੇ ਰਿਕਾਰਡ ਸਮੇਤ ਇਹ ਦਵਾਈਆਂ ਰੱਖਣ ਤੇ ਵੇਚਣ ਲਈ ਕਿਹਾ ਗਿਆ ਹੈ।ਮੀਟਿੰਗ ਦੌਰਾਨ ਐਸੋਸੀਏਸ਼ਨ ਨੇ ਇਹ ਵੀ ਫੈਸਲਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਸੇ ਸਿਆਸੀ ਪਾਰਟੀ ਦਾ ਸਮਰਥਨ ਕੀਤਾ ਜਾਵੇਗਾ ਜੋ ਸਤਾ ਵਿਚ ਆਉਣ ‘ਤੇ ਜਿਸ ਵਲੋਂ ਕੈਮਿਸਟਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24