ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਵਿਸ਼ਵ ਪੱਧਰੀ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ 15 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਅਤੇ ‘ਵਿਸ਼ਵ ਪੱਧਰੀ’ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰ ਕੇ ਇਸ ਨੂੰ ਲੋਕ ਅਰਪਿਤ ਕੀਤਾ। ਇਸ ਨਵੇਂ ਪ੍ਰਬੰਧਕੀ ਕੰਪਲੈਕਸ ਵਿੱਚ 12 ਪ੍ਰਮੁੱਖ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਸ
ਸੁਨਾਮ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਮੰਤਰੀ ਅਮਨ ਅਰੋੜਾ। ਤਸਵੀਰ-ਸੱਗੂ
26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ 15 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਅਤੇ ‘ਵਿਸ਼ਵ ਪੱਧਰੀ’ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰ ਕੇ ਇਸ ਨੂੰ ਲੋਕ ਅਰਪਿਤ ਕੀਤਾ। ਇਸ ਨਵੇਂ ਪ੍ਰਬੰਧਕੀ ਕੰਪਲੈਕਸ ਵਿੱਚ 12 ਪ੍ਰਮੁੱਖ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਜੁਲਾਈ 2025 ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਉਪਰੰਤ ਸ਼ਹਿਰ ਦੇ ਵਿਕਾਸ ਲਈ 22 ਕਰੋੜ ਰੁਪਏ ਦਾ ਇੱਕ ਹੋਰ ਅਹਿਮ ਪ੍ਰੋਜੈਕਟ ਵੀ ਉਲੀਕਿਆ ਗਿਆ। ਇਸ ਤਰ੍ਹਾਂ ਸੁਨਾਮ ਦੇ ਬੁਨਿਆਦੀ ਢਾਂਚੇ, ਪ੍ਰਸ਼ਾਸਕੀ ਸਹੂਲਤਾਂ ਅਤੇ ਸੁੰਦਰੀਕਰਨ ਨੂੰ ਨਵੀਂ ਦਿੱਖ ਦੇਣ ਲਈ 107 ਕਰੋੜ ਰੁਪਏ ਦੇ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਨਵੇਂ ਸਬ-ਡਵੀਜ਼ਨਲ ਕੰਪਲੈਕਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 43,500 ਵਰਗ ਫੁੱਟ ਵਿੱਚ ਉਸਾਰੀ ਗਈ ਇਹ ਇਮਾਰਤ ਸੁਨਾਮ ਸ਼ਹਿਰ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਸਰਕਾਰੀ ਇਮਾਰਤ ਹੈ। ਇਸ ਨੂੰ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਮੌਜੂਦਾ ਤੇ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਤਿ-ਆਧੁਨਿਕ ਢੰਗ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ‘ਵਨ-ਸਟਾਪ’ ਪ੍ਰਬੰਧਕੀ ਕੰਪਲੈਕਸ ਵਿੱਚ ਇਸ ਵੇਲੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ 12 ਪ੍ਰਮੁੱਖ ਸਰਕਾਰੀ ਵਿਭਾਗਾਂ ਦੇ ਦਫ਼ਤਰ ਇੱਕੋ ਛੱਤ ਹੇਠ ਤਬਦੀਲ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਐੱਸ.ਡੀ.ਐੱਮ. ਦਫ਼ਤਰ, ਤਹਿਸੀਲ ਦਫ਼ਤਰ, ਸਹਿਕਾਰੀ ਸਭਾਵਾਂ ਅਤੇ ਡਰੇਨੇਜ ਵਿਭਾਗ ਸਮੇਤ ਹੋਰ ਅਹਿਮ ਸਰਕਾਰੀ ਦਫ਼ਤਰ ਸ਼ਾਮਲ ਹਨ। ਇਸ ਨਾਲ ਵੱਖ-ਵੱਖ ਵਿਭਾਗਾਂ ਦਰਮਿਆਨ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਦੇ ਕੰਮ ਵੀ ਤੇਜ਼ੀ ਨਾਲ ਨੇਪਰੇ ਚੜ੍ਹ ਸਕਣਗੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਦੇ ਮੁਖੀ ਵਜੋਂ ਐੱਸ.ਡੀ.ਐੱਮ. ਵੀ ਇਸੇ ਕੰਪਲੈਕਸ ਵਿੱਚ ਬੈਠਣਗੇ। ਇਸ ਨਾਲ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਕੰਮਕਾਜ ਸਬੰਧੀ ਕੋਈ ਦਿੱਕਤ, ਸ਼ਿਕਾਇਤ ਜਾਂ ਗਿਲਾ ਹੋਣ ਦੀ ਸੂਰਤ ਵਿੱਚ ਸਿੱਧੇ ਤੌਰ ’ਤੇ ਉੱਚ ਪ੍ਰਸ਼ਾਸਕੀ ਅਧਿਕਾਰੀ ਤੱਕ ਪਹੁੰਚ ਕਰਨੀ ਸੁਖਾਲੀ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਵੀਨਾ ਅਰੋੜਾ, ਭੈਣ ਨੀਨਾ ਕੈਨੇਡਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਹਲਕਾ ਨਿਵਾਸੀ ਹਾਜ਼ਰ ਸਨ।