ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੇਗਾ- ਜਥੇਦਾਰ ਭੂਦਨ
ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਆਂ ਇਬਾਰਤਾਂ ਲਿਖਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਲਈ ਨਵੀਆਂ ਲੀਹਾਂ ਤਿਆਰ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਆੜ੍ਹਤੀਆ ਜਥੇਦਾਰ ਤਰਸੇਮ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਤੇ ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਗੱਲਬਾਤ ਕਰਦਿਆਂ ਕੀਤਾ।
ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਆਂ ਇਬਾਰਤਾਂ ਲਿਖਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਲਈ ਨਵੀਆਂ ਲੀਹਾਂ ਤਿਆਰ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਆੜ੍ਹਤੀਆ ਜਥੇਦਾਰ ਤਰਸੇਮ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਤੇ ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿਕਾਸ, ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਨੂੰ ਰੁਜ਼ਗਾਰ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ। ਅਕਾਲੀ-ਭਾਜਪਾ ਗੱਠਜੋੜ ਰਾਹੀਂ ਪੰਜਾਬ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਦੀ ਉਮੀਦ ਹੈ।