26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਈ ਗੁਰਦਾਸ ਕਾਲਜ ਦੇ 14 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਦੇ ਪਲੇਸਮੈਂਟ ਵਿਭਾਗ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ ਵਿੱਚ ਪ੍ਰਸਿੱਧ ਕੰਪਨੀ ਰੈਕਰਿਊਵੈਬ ਰਿਸੋਰਸ ਪ੍ਰਾਈਵੇਟ ਲਿਮਟਿਡ, ਨੋਇਡਾ ਨੇ ਸ਼ਿਰਕਤ ਕੀਤੀ। ਇਸ ਵਿੱਚ ਬੀ.

Ad Position 21
No active advertisement
ਅਜੀਤ ਡੈਸਕ 27-11-2026
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਦੇ ਪਲੇਸਮੈਂਟ ਵਿਭਾਗ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ ਵਿੱਚ ਪ੍ਰਸਿੱਧ ਕੰਪਨੀ ਰੈਕਰਿਊਵੈਬ ਰਿਸੋਰਸ ਪ੍ਰਾਈਵੇਟ ਲਿਮਟਿਡ, ਨੋਇਡਾ ਨੇ ਸ਼ਿਰਕਤ ਕੀਤੀ। ਇਸ ਵਿੱਚ ਬੀ.ਟੈਕ (ਸੀ.ਐਸ.ਈ., ਆਈ.ਟੀ. ਅਤੇ ਏ.ਆਈ.ਐੱਮ.ਐੱਲ.) ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 14 ਵਿਦਿਆਰਥੀ ਛੇ ਲੱਖ ਦੇ ਪੈਕੇਜ ਤੇ ਨੌਕਰੀ ਲਈ ਚੁਣ ਲਏ ਗਏ। ਕੰਪਨੀ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੇ ਲਿਖਤੀ ਟੈੱਸਟ ਦੇ ਨਾਲ-ਨਾਲ ਗਰੁੱਪ ਡਿਸਕਸ਼ਨ ਅਤੇ ਵਿੱਚੋਂ ਸਫਲ ਵਿਦਿਆਰਥੀਆਂ ਦੀ ਇੰਟਰਵਿਊ ਦੇ ਮਾਧਿਅਮ ਰਾਹੀਂ ਚੋਣ ਕੀਤੀ ਗਈ। ਇਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਬੰਧਨ ਦਾ ਲਗਾਤਾਰ ਅਜਿਹੇ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ। ਕੰਪਨੀ ਦੇ ਅਧਿਕਾਰੀਆਂ ਨੇ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਲਜ ਦੇ ਵਿਦਿਆਰਥੀਆਂ ਦੀ ਪੜਾਈ ਦਾ ਪੱਧਰ ਬਹੁਤ ਹੀ ਉੱਚਾ ਹੈ ਕਿਉਂਕਿ ਸਾਡੇ ਲਈ ਇੰਨੇ ਸਾਰੇ ਯੋਗ ਵਿਦਿਆਰਥੀਆਂ ਵਿੱਚੋਂ ਕੁੱਝ ਦੀ ਚੋਣ ਕਰਨੀ ਬਹੁਤ ਮਿਹਨਤ ਦਾ ਕਾਰਜ ਸੀ ਕਿਉਂਕਿ ਸਾਰੇ ਵਿਦਿਆਰਥੀਆਂ ਨੇ ਲਿਖਤੀ, ਗਰੁੱਪ ਡਿਸਕਸ਼ਨ ਅਤੇ ਇੰਟਰਵਿਊ ਵਿੱਚ ਬਹੁਤ ਵਧੀਆ ਢੰਗ ਨਾਲ ਪ੍ਰਦਰਸ਼ਨ ਕੀਤਾ। ਉਨ੍ਹਾਂ ਕਾਲਜ ਦੇ ਅਕਾਦਮਿਕ ਪੱਧਰ ਦੀ ਸ਼ਲਾਘਾ ਕਰਦਿਆਂ ਚੁਣੇ ਹੋਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਕ ਮਿਲਣੀ ਦੌਰਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਚੇਅਰਮੈਨ ਭਾਈ ਗੁਰਦਾਸ ਗਰੁੱਪ ਨੇ ਦੱਸਿਆ ਕਿ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਲਈ ਯੋਗ ਨੌਕਰੀਆਂ ਦਾ ਪ੍ਰਬੰਧ ਕਰਨਾ ਸਾਡਾ ਮੁੱਖ ਟੀਚਾ ਹੈ। ਇਹ ਕੈਂਪਸ ਪਲੇਸਮੈਂਟ ਡਰਾਈਵ ਇਨ੍ਹਾਂ ਯਤਨਾਂ ਦਾ ਹੀ ਹਿੱਸਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੋਇਡਾ ਸਥਿਤ ਨਾਮਵਰ ਕੰਪਨੀ ਰੈਕਰਿਊਵੈਬ ਰਿਸੋਰਸ ਪ੍ਰਾਈਵੇਟ ਲਿਮਟਿਡ, ਵਿੱਚ ਸਾਡੇ 14 ਵਿਦਿਆਰਥੀਆਂ ਦਾ ਛੇ ਲੱਖ ਦੇ ਪੈਕੇਜ ਤੇ ਚੰਗੀ ਨੌਕਰੀ ਵਾਸਤੇ ਚੁਣੇ ਜਾਣਾ ਸਾਡੀ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਰੋਜ਼ਗਾਰ ਪ੍ਰਤੀ ਕੀਤੇ ਜਾਂਦੇ ਯਤਨਾਂ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਪਲੇਸਮੈਂਟ ਸੈੱਲ ਅਤੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਅਜਿਹੇ ਸਫਲ ਕਾਰਜਾਂ ਦੀ ਨਿਰੰਤਰਤਾ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ। ਡਾ. ਤਨੂਜਾ ਸ੍ਰੀਵਾਸਤਵਾ, ਕੈਂਪਸ ਡਾਇਰੈਕਟਰ, ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਕਿਹਾ ਕਿ ਸਾਡੇ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥੀਆਂ ਦੇ ਰੋਜ਼ਗਾਰ ਲਈ ਸਾਲ ਭਰ ਲਗਾਤਾਰ ਅਜਿਹੇ ਆਯੋਜਨ ਕੀਤੇ ਜਾਂਦੇ ਹਨ। ਮੈਡਮ ਬਲਜਿੰਦਰ ਕੌਰ ਜਵੰਧਾ, ਸੈਕਟਰੀ ਭਾਈ ਗੁਰਦਾਸ ਗਰੁੱਪ ਅਤੇ ਡਾ. ਸੁਵਰੀਤ ਕੌਰ ਜਵੰਧਾ, ਐੱਮ.ਡੀ., ਭਾਈ ਗੁਰਦਾਸ ਗਰੁੱਪ ਨੇ ਵੀ ਆਯੋਜਕਾਂ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ ਅਗਲੀ ਖ਼ਬਰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਬਹਾਲ ਕਰਨ ਦੀ ਲੋੜ- ਆਨੰਦ, ਕਾਲੜਾ
Ad Position 24