ਪ੍ਰਕਾਸ਼ ਪੁਰਬ ਮਨਾਇਆ
ਮੂਨਕ, 26 ਨਵੰਬਰ (ਵਰਿੰਦਰ ਭਾਰਦਵਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਾਓ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜ ਪਿਆਰਿਆਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਤੇ ਡਾਇਰੈਕਟਰ ਡਾ.
ਮੂਨਕ, 26 ਨਵੰਬਰ (ਵਰਿੰਦਰ ਭਾਰਦਵਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਾਓ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜ ਪਿਆਰਿਆਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਤੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਵੱਲੋਂ ਪੰਜ ਪਿਆਰਿਆਂ ਦੀ ਹਜ਼ੂਰੀ ਵਿੱਚ ਕੇਕ ਕੱਟ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਸਕੂਲ ਦੇ ਚੇਅਰਮੈਨ ਡਾ. ਨਿਰੰਜਨ ਸਿੰਘ, ਪ੍ਰਿੰਸੀਪਲ ਸੰਦੀਪ ਕੌਰ, ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਅਤੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।