26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਰਮੀ ਕੈਂਟ ਤੇ ਸੰਗਰੂਰ ਸ਼ਹਿਰ ’ਚ ਅੱਜ ਬਲੈਕਆਊਟ ਸੰਬੰਧੀ ਮੌਕ ਡਰਿੱਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਰਾਤ 8:00 ਵਜੇ ਤੋਂ 8:10 ਵਜੇ ਤੱਕ ਸਾਰੀਆਂ ਲਾਈਟਾਂ ਬੰਦ ਰੱਖਣ ਦੀ ਅਪੀਲ

ਸੰਗਰੂਰ, 26 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ, 27 ਨਵੰਬਰ 2026 ਨੂੰ ਰਾਤ 8 ਵਜੇ ਤੋਂ 8:10 ਵਜੇ ਤੱਕ ਆਰਮੀ ਕੈਂਟ ਖੇਤਰ ਅਤੇ ਸੰਗਰੂਰ ਸ਼ਹਿਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਸਬੰਧੀ ਮੌਕ ਡਰਿੱਲ ਕਰਵਾਈ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਰੂਰ ਸ਼ਹਿਰ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ 10 ਮਿੰਟ ਦੀ ਮੌਕ ਡਰਿੱਲ ਦੌਰਾਨ ਆਪਣੇ ਘਰਾਂ, ਦੁਕਾਨਾਂ, ਦਫ਼ਤਰਾਂ, ਵਪਾਰਕ ਅਦਾਰਿਆਂ ਅਤੇ ਹੋਰ ਇਮਾਰਤਾਂ ਦੀਆਂ ਸਾਰੀਆਂ ਲਾਈਟਾਂ ਪੂਰੀ ਤਰ੍ਹਾਂ ਬੰਦ ਰੱਖਣ।

Ad Position 21
No active advertisement
ਅਜੀਤ ਡੈਸਕ 27-11-2026
ਸੰਗਰੂਰ, 26 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ, 27 ਨਵੰਬਰ 2026 ਨੂੰ ਰਾਤ 8 ਵਜੇ ਤੋਂ 8:10 ਵਜੇ ਤੱਕ ਆਰਮੀ ਕੈਂਟ ਖੇਤਰ ਅਤੇ ਸੰਗਰੂਰ ਸ਼ਹਿਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਸਬੰਧੀ ਮੌਕ ਡਰਿੱਲ ਕਰਵਾਈ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਰੂਰ ਸ਼ਹਿਰ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ 10 ਮਿੰਟ ਦੀ ਮੌਕ ਡਰਿੱਲ ਦੌਰਾਨ ਆਪਣੇ ਘਰਾਂ, ਦੁਕਾਨਾਂ, ਦਫ਼ਤਰਾਂ, ਵਪਾਰਕ ਅਦਾਰਿਆਂ ਅਤੇ ਹੋਰ ਇਮਾਰਤਾਂ ਦੀਆਂ ਸਾਰੀਆਂ ਲਾਈਟਾਂ ਪੂਰੀ ਤਰ੍ਹਾਂ ਬੰਦ ਰੱਖਣ। ਵਸਨੀਕਾਂ ਨੂੰ ਜਨਰੇਟਰਾਂ ਅਤੇ ਇਨਵਰਟਰਾਂ ਨਾਲ ਚੱਲਣ ਵਾਲੀਆਂ ਲਾਈਟਾਂ ਸਮੇਤ ਰੌਸ਼ਨੀ ਵਾਲੇ ਸਾਈਨ ਬੋਰਡ, ਇਸ਼ਤਿਹਾਰੀ ਬੋਰਡ, ਸਜਾਵਟੀ ਲਾਈਟਾਂ ਅਤੇ ਰੌਸ਼ਨੀ ਦੇ ਹੋਰ ਸਾਰੇ ਸਰੋਤ ਬੰਦ ਕਰਨ ਜਾਂ ਉਨ੍ਹਾਂ ਦੀ ਰੌਸ਼ਨੀ ਨੂੰ ਢੁਕਵੇਂ ਢੰਗ ਨਾਲ ਢਕਣ ਦੀ ਵੀ ਅਪੀਲ ਕੀਤੀ ਗਈ ਹੈ। ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਬਲੈਕਆਊਟ ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਜਾ ਰਹੀ ਅਭਿਆਸ ਮੁਹਿੰਮ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਾਇਰਨ ਦੀ ਆਵਾਜ਼ ਸੁਣਨ ਜਾਂ ਐਮਰਜੈਂਸੀ ਵਾਹਨਾਂ ਅਤੇ ਕਰਮਚਾਰੀਆਂ ਦੀ ਆਵਾਜਾਈ ਦੇਖਣ ’ਤੇ ਲੋਕ ਸ਼ਾਂਤ ਰਹਿਣ, ਕਿਉਂਕਿ ਇਹ ਸਾਰੀਆਂ ਗਤੀਵਿਧੀਆਂ ਮੌਕ ਡਰਿੱਲ ਦਾ ਹਿੱਸਾ ਹੋਣਗੀਆਂ। ਲੋਕਾਂ ਨੂੰ ਮੌਕ ਡਰਿੱਲ ਦੌਰਾਨ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ, ਪੁਲਿਸ, ਸਿਵਲ ਡਿਫੈਂਸ ਅਤੇ ਹੋਰ ਭਾਗੀਦਾਰ ਟੀਮਾਂ ਨੂੰ ਸਹਿਯੋਗ ਦੇਣ ਅਤੇ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਜਾਂ ਬਿਨਾਂ ਤਸਦੀਕ ਕੀਤੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ‘ਖ਼ੁਸ਼ਹਾਲ ਨਹੀਂ ਕੰਗਾਲ ਪੰਜਾਬ’ ਦਾ ਖ਼ਿਤਾਬ ਦੇਣ ਲਈ 29 ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਜਾਣਗੇ ਬੇਰੁਜ਼ਗਾਰ
Ad Position 24