ਸਵ. ਵੈਦ ਆਤਮਾ ਸਿੰਘ ਬਾਗੜੀ ਨੂੰ ਸ਼ਰਧਾਂਜਲੀਆਂ ਭੇਟ
ਮੂਨਕ, 26 ਨਵੰਬਰ (ਪ੍ਰਵੀਨ ਮਦਾਨ)- ਪਿੰਡ ਦੇਹਲਾ ਸ਼ੀਹਾਂ ਦੇ ਸਵਰਗੀ ਵੈਦ ਆਤਮਾ ਸਿੰਘ ਬਾਗੜੀ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਸਵਰਗੀ ਵੈਦ ਆਤਮਾ ਸਿੰਘ ਬਾਗੜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਮੂਨਕ, 26 ਨਵੰਬਰ (ਪ੍ਰਵੀਨ ਮਦਾਨ)- ਪਿੰਡ ਦੇਹਲਾ ਸ਼ੀਹਾਂ ਦੇ ਸਵਰਗੀ ਵੈਦ ਆਤਮਾ ਸਿੰਘ ਬਾਗੜੀ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਸਵਰਗੀ ਵੈਦ ਆਤਮਾ ਸਿੰਘ ਬਾਗੜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ, ਜਿਸ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਉਪਰੰਤ ਅੰਤਿਮ ਅਰਦਾਸ ਹੋਈ। ਇਸ ਮੌਕੇ ਬੁਲਾਰਿਆਂ ਨੇ ਵੈਦ ਆਤਮਾ ਸਿੰਘ ਬਾਗੜੀ ਦੇ ਜੀਵਨ, ਉਨ੍ਹਾਂ ਦੀ ਸਾਦਗੀ, ਮਿਲਾਪੜੇ ਸੁਭਾਅ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਜੁੜੀਆਂ ਯਾਦਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਗਨਦੀਪ ਸਿੰਘ ਖੰਡੇਬਾਦ, ਰਾਏ ਸਿੰਘ ਧਾਲੀਵਾਲ ਕਮਾਂਡੈਂਟ ਪੰਜਾਬ, ਪਟਿਆਲਾ, ਜਗਵੰਤ ਸਿੰਘ ਧਾਲੀਵਾਲ ਐੱਸ.ਡੀ.ਓ. ਮੂਨਕ, ਆਮ ਆਦਮੀ ਪਾਰਟੀ ਵਲੋਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਕਾਂਗਰਸ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਠਰਬੀ , ਦੇਸ਼ ਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਅਜੈਬ ਸਿੰਘ ਪਾਪੜਾ, ਹਰਗੁਰਮੀਤ ਸਿੰਘ ਵਿੱਤ ਸਕੱਤਰ, ਗੁਰਦੀਪ ਸਿੰਘ ਟਿਵਾਣਾ ਸਕੱਤਰ ਜਨਰਲ ਅਤੇ ਜਰਨੈਲ ਸਿੰਘ, ਕੁਲਜੀਤ ਸਿੰਘ ਰਟੌਲ ਪ੍ਰਧਾਨ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਸਵਰਗੀ ਆਤਮਾ ਸਿੰਘ ਬਾਗੜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਵਰਗੀ ਵੈਦ ਆਤਮਾ ਸਿੰਘ ਬਾਗੜੀ ਦੇ ਸਪੁੱਤਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਐੱਸ.ਡੀ.ਓ. ਵਜੋਂ ਸੇਵਾਵਾਂ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ, ਸਿਆਸੀ ਆਗੂਆਂ, ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸੋਗ ਸੰਦੇਸ਼ ਭੇਜਣ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।