26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ’ਚ ਲੰਬਿਤ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਪ੍ਰਤੀ ਪ੍ਰਗਟਾਇਆ ਰੋਸ

ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਇਕ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ.

Ad Position 21
No active advertisement
ਪਰਮਿੰਦਰ ਸਿੰਘ ਢੀਂਡਸਾ ਅਤੇ ਰਾਮ ਨਿਵਾਸ ਗਰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ। 27-11-2026
ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਇਕ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐੱਸ. ਚਾਵਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਕੈਮਿਸਟਾਂ ਦੀਆਂ ਲੰਬਿਤ ਮੰਗਾਂ ਦੀ ਅਣਦੇਖੀ ਨੂੰ ਲੈ ਕੇ ਭਾਰੀ ਰੋਸ ਪ੍ਰਗਟਾਇਆ ਗਿਆ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਸਮੂਹ ਕੈਮਿਸਟ, ਦਵਾਈਆਂ ਦੀਆਂ ਦੁਕਾਨਾਂ ਉੱਤੇ ਕੰਮ ਕਰਨ ਵਾਲੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਰ ਤਰ੍ਹਾਂ ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਇਸ ਦੇ ਨਾਲ ਹੀ ਐਸੋਸੀਏਸ਼ਨ ਵੱਲੋਂ 10 ਦਿਨਾਂ ਬਾਅਦ ਮੁੜ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨ ਦਾ ਫੈਸਲਾ ਵੀ ਲਿਆ ਗਿਆ।ਮੀਟਿੰਗ ਦੌਰਾਨ ਨਿਊਰੋ, ਸਾਈਕੋਟ੍ਰੋਪਿਕ ਅਤੇ ਹੋਰ ਬਿਮਾਰੀਆਂ ਨਾਲ ਸਬੰਧਤ ਦਵਾਈਆਂ ਮਰੀਜ਼ਾਂ ਨੂੰ ਉਪਲਬਧ ਨਾ ਹੋਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਅਹੁਦੇਦਾਰਾਂ ਨੇ ਕਿਹਾ ਕਿ ਪਹਿਲਾਂ ਕੰਪਨੀਆਂ ਨੂੰ ਦਵਾਈਆਂ ਵਾਪਸ ਭੇਜਣ ਅਤੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਇਨ੍ਹਾਂ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਪੰਜਾਬ ਸਿਹਤ ਵਿਭਾਗ ਦੀ ਨਾਕਾਮੀ ਕਾਰਨ ਹਜ਼ਾਰਾਂ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਵਿੱਚ ਇਨ੍ਹਾਂ ਦਵਾਈ ਆਂ ਦੀ ਆਸਾਨੀ ਨਾਲ ਉਪਲਬਧਤਾ ਅਤੇ ਪੰਜਾਬ ਦੇ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਡਾਕਟਰ ਦੀ ਪਰਚੀ ਅਤੇ ਮਰੀਜ਼ ਦੀ ਸਹੀ ਪਛਾਣ ਕਰਨ ਤੋਂ ਬਾਅਦ ਹੀ ਪ੍ਰਿਗਾਬਾਲਿਨ-75 ਐੱਮ.ਜੀ. ਦਵਾਈ ਉਪਲਬਧ ਕਰਵਾਈ ਜਾਵੇਗੀ। ਮੀਟਿੰਗ ਵਿੱਚ ਇਹ ਮੁੱਦਾ ਵੀ ਉਠਿਆ ਕਿ ਚੈਕਿੰਗ ਦੌਰਾਨ ਛੋਟੀਆਂ-ਛੋਟੀਆਂ ਗਲਤੀਆਂ ਦੇ ਆਧਾਰ ‘ਤੇ ਦੁਕਾਨਾਂ ਸੀਲ ਕਰਨ ਜਾਂ ਲਾਇਸੈਂਸ ਮੁਅੱਤਲ ਕਰਨ ਦੀ ਬਜਾਏ ਡਰੱਗਜ਼ ਐਂਡ ਕਾਸਮੈਟਿਕਸ ਐਕਟ ਅਨੁਸਾਰ ਕਾਰਵਾਈ ਕੀਤੀ ਜਾਵੇ। ਗੁਆਂਢੀ ਸੂਬਿਆਂ ਤੋਂ ਪੰਜਾਬ ਵਿੱਚ ਆ ਰਹੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਉੱਤੇ ਸਿਹਤ ਵਿਭਾਗ ਸਖ਼ਤੀ ਨਾਲ ਰੋਕ ਲਗਾਵੇ।. ਨਵਾਂ ਆਨਲਾਈਨ ਸਿਸਟਮ ਲਾਗੂ ਕਰਨ ਤੋਂ ਪਹਿਲਾਂ ਇਸ ਦੀਆਂ ਖਾਮੀਆਂ ਦੂਰ ਕੀਤੀਆਂ ਜਾਣ। ਜਦੋਂ ਦੇਸ਼ ਦੇ 23 ਸੂਬਿਆਂ ਵਿੱਚ ਇਹ ਸਿਸਟਮ ਲਾਗੂ ਨਹੀਂ ਹੈ ਤਾਂ ਇਸ ਨੂੰ ਪੰਜਾਬ ਵਿੱਚ ਕਿਉਂ ਥੋਪਿਆ ਜਾ ਰਿਹਾ ਹੈ। ਸਾਰੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਸਰਕਾਰ ਵੱਲੋਂ ਆਪਣੇ ਸਰ ਕਾਰੀ ਹਸਪਤਾਲਾਂ ਰਾਹੀਂ ਯਕੀਨੀ ਬਣਾਈ ਜਾਵੇ। ਇਸ ਆਨਲਾਈਨ ਮੀਟਿੰਗ ਵਿੱਚ ਅਮਰਦੀਪ ਸਿੰਘ, ਰਾਜੀਵ ਜੈਨ, ਅਜੈ, ਸੰਦੀਪ ਕੁਮਾਰ, ਜੀ.ਐੱਸ. ਸੇਠੀ, ਸੰਦੀਪ ਚੌਧਰੀ, ਰਵਿੰਦਰ ਭਾਟੀਆ, ਦੁਸ਼ਨ ਸਚਦੇਵਾ, ਵਿਨੈ ਰਾਵਲ, ਲਵਲੀ ਡਾਵਰ, ਰਾਜੇਸ਼ ਮਹਾਜਨ, ਅਸ਼ੋਕ ਛਾਬੜਾ, ਅਸ਼ੋਕ, ਦੀਪੇਂਦਰ ਸਿੰਘ, ਜੇ.ਐੱਸ. ਚਾਵਲਾ, ਸਤੀਸ਼ ਕਪੂਰ, ਰਿਸ਼ੂ ਵਰਮਾ, ਸੁਖਬੀਰ ਸਿੰਘ, ਅਸ਼ਵਨੀ ਕੁਮਾਰ, ਸੁਖਦੇਵ ਕੱਕੜ, ਵਿਕਰਮ ਠਾਕੁਰ, ਬਾਲ ਕ੍ਰਿਸ਼ਨ ਕਟਾਰੀਆ, ਨਰੇਸ਼ ਜਿੰਦਲ, ਰਿਚੀ ਕੁਮਾਰ, ਸੰਜੀਵ ਪੁਰੀ, ਤਰੁਣ ਗਰਗ, ਮਨੋਹਰਨ ਕਾਲੀਆ, ਸੰਜੀਵ ਭਾਟੀਆ ਅਤੇ ਪ੍ਰਭਜਿੰਦਰ ਆਨੰਦ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 48ਵੀਂ ਜੂਨੀਅਰ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਰੋਚਕ ਮੁਕਾਬਲੇ ਚੰਡੀਗੜ੍ਹ ਨੇ ਜੰਮ... ਅਗਲੀ ਖ਼ਬਰ ਅਕਾਲੀ ਭਾਜਪਾ ਗਠਜੋੜ ਨਾਲ਼ ਭਾਈਚਾਰਕ ਸਾਂਝਾਂ ਤੇ ਏਕਤਾ ਬਲਵਾਨ ਹੋਵੇਗੀ-ਸੰਤ ਘੁੰਨਸ
Ad Position 24