ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦੇ ਬੀ. ਐਸ.
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦੇ ਬੀ. ਐਸ. ਸੀ. ਨਰਸਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸੰਸਥਾ ਦੀਆਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਯੋਗਤਾ ਸਦਕਾ ਵਧੀਆ ਅੰਕ ਹਾਸਿਲ ਕੀਤੇ। ਨਤੀਜੇ ਵਿੱਚ ਖਾਨ ਇਰਮਮਨਜੂਰ ਪੁੱਤਰੀ ਮਨਜੂਰ ਅਹਿਮਦ ਖਾਨ ਅਤੇ ਸਾਕਸੀ ਕੁਮਾਰੀ ਪੁੱਤਰੀ ਗਨੇਸ਼ ਕੁਮਾਰ ਸਿੰਘ ਨੇ 7.36/10 ਅੰਕ ਲੈ ਕੇ ਸਾਂਝੇ ਤੋਰ ਤੇ ਪਹਿਲਾ ਸਥਾਨ ਹਾਸਿਲ ਕੀਤਾ। ਸਾਇਕਾ ਸਾਬੀਰ ਪੁੱਤਰੀ ਮੁਹੰਮਦ ਜਾਵੇਦ ਨੇ 7.18/10 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥਣਾਂ ਸਾਨੀਆ ਖੋਖਰ ਪੁੱਤਰੀ ਨਾਜੀਰ ਖਾਨ ਨੇ 7/10 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮਿਹਨਤ ਅਤੇ ਲਗਨ ਸਦਕਾ ਇਹਨਾਂ ਹੋਣਹਾਰ ਵਿਦਿਆਰਥਣਾਂ ਨੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਸਟੀਚਿਊਟ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ, ਪ੍ਰਿੰਸੀਪਲ ਮੈਡਮਪ੍ਰੋ. ਰਿੰਟੂ ਚਤੁਰਵੇਦੀ ਅਤੇ ਡਾਇਰੈਕਟਰ ਮੈਡਮ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।