ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ
ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਮਲੇਰਕੋਟਲਾ ਵਿਖੇ ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ‘ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸਾਬਕਾ ਸੈਨਿਕਾਂ ਨੇ ਆਪਣੀ ਆਪਣੀਆਂ ਮੁਸ਼ਕਲਾਂ ਸੁਣਾਈਆਂ।
ਮ
ਮੈਂਗਲ ਸਿੰਘ ਵਾਲੀਬਾਲ ਕੱਪ 28, 29 ਨੂੰ
28-11-2026
ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਮਲੇਰਕੋਟਲਾ ਵਿਖੇ ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ‘ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸਾਬਕਾ ਸੈਨਿਕਾਂ ਨੇ ਆਪਣੀ ਆਪਣੀਆਂ ਮੁਸ਼ਕਲਾਂ ਸੁਣਾਈਆਂ। ਇਸ ਮੀਟਿੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੇ ਵੀ ਵੱਡੀ ਪੱਧਰ ‘ਤੇ ਹਿੱਸਾ ਲਿਆ ਅਤੇ ਆਪਣੀਆਂ ਮੁਸ਼ਕਲਾਂ ਦੱਸੀਆਂ। ਮੀਟਿੰਗ ਦੌਰਾਨ ਪੰਜਾਬ ਪ੍ਰਧਾਨ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਟੇਜ ਸਕੱਤਰ ਕੈਪਟਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸਾਬਕਾ ਸੈਨਿਕਾਂ ਨੂੰ ਇਕੱਠੇ ਕਰਨਾ ਹੈ। ਮਲੇਰਕੋਟਲਾ ਅੰਦਰ ਕੰਟੀਨ ਅਤੇ ਸੈਨਿਕ ਭਲਾਈ ਦਫਤਰ ਸਥਾਪਿਤ ਕਰਨ ਤੋਂ ਇਲਾਵਾ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ, ਪ੍ਰਧਾਨ ਕੈਪਟਨ ਦਰਸ਼ਨ ਸਿੰਘ, ਉੱਪ ਪ੍ਰਧਾਨ ਕੈਪਟਨ ਸਮਸ਼ੇਰ ਸਿੰਘ ਜਨਰਲ ਸੈਕਟਰੀ ਸੂਬੇਦਾਰ ਹਰਬੰਸ ਸਿੰਘ ਕੈਸ਼ੀਅਰ ਹਵਾਲਦਾਰ ਬਲਵੰਤ ਸਿੰਘ ਸਣੇ ਸਾਬਕਾ ਸੈਨਿਕਾਂ ਨੇ ਇਸ ਵਿੱਚ ਭਾਗ ਲਿਆ। ਮੀਟਿੰਗ ‘ਚ ਪਹੁੰਚੀਆਂ ਸ਼ਖਸੀਅਤਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਚੇਅਰਮੈਨ ਗੁਰਜੋਤ ਸਿੰਘ ਢੀਡਸਾ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਵਿਸ਼ਵਾਸ਼ ਦਿਵਾਇਆ ਕਿ ਅਸੀਂ ਸਾਬਕਾ ਸੈਨਿਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਾਂਗੇ।