27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ 13ਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ

ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੇ ਐੱਸ. ਐੱਸ.

Ad Position 21
No active advertisement
ਭੁਪਿੰਦਰ ਸਿੰਘ ਸਿੱਧੂ ਐੱਸ. ਐੱਸ. ਪੀ. ਮਲੇਰਕੋਟਲਾ ਵਜੋਂ ਅਹੁਦਾ ਸੰਭਾਲਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ 28-11-2026
ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅੱਜ ਸ਼ਾਮ ਵੇਲੇ ਭੁਪਿੰਦਰ ਸਿੰਘ ਸਿੱਧੂ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਦੇ ਅਫਸਰਾਂ ਵਲੋਂ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਜੋ ਮੁਹਿੰਮ ਚਲਾਈ ਜਾ ਰਹੀ ਹੈ, ਉਸ ਨੂੰ ਆਪਣੇ ਮੁਕਾਮ ’ਤੇ ਪਹੁੰਚਾ ਸਕੀਏ, ਇਸ ਲਈ ਹੋਰ ਬਿਹਤਰ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਵੀ ਸਾਡਾ ਮੁੱਖ ਟੀਚਾ ਹੈ ਤੇ ਆਉਣ ਵਾਲੇ ਸਮੇਂ ਵਿਚ ਮਾੜੇ ਅਨਸਰਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇਗਾ ਅਤੇ ਮਲੇਰਕੋਟਲਾ ਵਿਚ ਕਿਸੇ ਵੀ ਤਰੀਕੇ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਹੀ ਪੁਲਿਸ ਅਤੇ ਲੋਕਾਂ ਵਿਚਕਾਰ ਆ ਰਹੇ ਪਾੜ ਨੂੰ ਵੀ ਭਰਿਆ ਜਾਵੇਗਾ ਅਤੇ ਲੋਕਾਂ ਨੂੰ ਪੁਲਿਸ ਨਾਲ ਵੱਧ ਤੋਂ ਵੱਧ ਤਾਲਮੇਲ ਬਣਾਇਆ ਜਾਵੇ ਤਾਂ ਕਿ ਪੁਲੀਸ ਲੋਕਾਂ ਦੀ ਸੇਵਾ ਕਰ ਸਕੇ। ਇਸ ਦੇ ਲਈ ਉਨ੍ਹਾਂ ਅੱਜ ਹੀ ਅਫਸਰਾਂ ਨਾਲ ਮੀਟਿੰਗ ਰੱਖੀ ਹੈ ਅਤੇ ਨਿਰਦੇਸ਼ ਦਿੱਤੇ ਜਾਣਗੇ ਕਿ ਵਿਚੋਲੀਏ ਕਲਚਰ ਨੂੰ ਖ਼ਤਮ ਕਰਕੇ ਸਿੱਧਾ ਲੋਕਾਂ ਨਾਲ ਤਾਲਮੇਲ ਬਣਾਇਆ ਜਾਵੇ। ਇਸ ਮੌਕੇ ਰਾਜਵਿੰਦਰ ਸਿੰਘ ਰੰਧਾਵਾ ਐੱਸ.ਪੀ. ਰਮਨਦੀਪ ਸਿੰਘ ਭੁੱਲਰ ਐੱਸ.ਪੀ. ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰਾਸਤ-ਏ-ਸਭਾ ਦੇ ਪਹਿਲੇ ਦਿਨ ਸਾਬਕਾ ਵਿਧਾਇਕ ਲੱਖਾ ਪਾਇਲ, ਚੇਅ. ਜਰਗ ਅਤੇ ਗੁਰਜੋਤ ਸਿੰਘ ਢੀਂਡਸਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਦਿੱਤਾ ਮੰਗ-ਪੱਤਰ
Ad Position 24