28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਸੋ ਆਪ੍ਰੇਸ਼ਨ ਤਹਿਤ ਸ਼ੱਕੀ ਥਾਵਾਂ ’ਤੇ ਕੀਤੀ ਬਰੀਕੀ ਨਾਲ ਚੈਕਿੰਗ-ਡੀ.ਐੱਸ.ਪੀ. ਖਹਿਰਾ

ਮੂਣਕ, 28 ਨਵੰਬਰ (ਵਰਿੰਦਰ ਭਾਰਦਵਾਜ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵੱਲੋ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਸਬ-ਡਵੀਜ਼ਨ ਪੁਲਿਸ ਮੂਣਕ ਦੇ ਪਿੰਡ ਭੁਟਾਲ ਖੁਰਦ, ਨਵਾਂ ਗਾਉ ਅਤੇ ਮਨਿਆਣਾ ਦੇ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਬੇਆਬਾਦ ਥਾਂਵਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਹਰਵਿੰਦਰ ਸਿੰਘ ਖਹਿਰਾ ਡੀ ਐੱਸ ਪੀ ਮੂਣਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਿੰਦਰ ਲਾਂਬਾ ਐੱਸ ਐੱਸ ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਪੂਰਨ ਰੋਕਥਾਮ ਥਾਮ ਲਈ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

Ad Position 21
No active advertisement
ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ, ਜਾਣਕਾਰੀ ਦਿੰਦੇ ਹੋਏ। ਤਸਵੀਰ-ਵਰਿੰਦਰ ਭਾਰਦਵਾਜ 29-11-2026
ਮੂਣਕ, 28 ਨਵੰਬਰ (ਵਰਿੰਦਰ ਭਾਰਦਵਾਜ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵੱਲੋ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਸਬ-ਡਵੀਜ਼ਨ ਪੁਲਿਸ ਮੂਣਕ ਦੇ ਪਿੰਡ ਭੁਟਾਲ ਖੁਰਦ, ਨਵਾਂ ਗਾਉ ਅਤੇ ਮਨਿਆਣਾ ਦੇ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਬੇਆਬਾਦ ਥਾਂਵਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ।ਇਸ ਮੌਕੇ ਹਰਵਿੰਦਰ ਸਿੰਘ ਖਹਿਰਾ ਡੀ ਐੱਸ ਪੀ ਮੂਣਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਿੰਦਰ ਲਾਂਬਾ ਐੱਸ ਐੱਸ ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਪੂਰਨ ਰੋਕਥਾਮ ਥਾਮ ਲਈ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਸ੍ਰੀ ਖਹਿਰਾ ਨੇ ਦੱਸਿਆ ਕਿ ਅਪਰੇਸ਼ਨ ਕਾਸੋ ਮੁਹਿੰਮ ਦੌਰਾਨ ਸਬ ਡਵੀਜ਼ਨ ਪੁਲਿਸ ਮੂਣਕ ਅੰਦਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਖਹਿਰਾ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਗੁਪਤ ਰੂਪ ਵਿੱਚ ਦੇਣ ਫੜੇ ਗਏ ਕਿਸੇ ਵੀ ਨਸ਼ਾ ਤਸਕਰਾਂ ਤੇ ਗੈਰ ਸਮਾਜਿਕ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਆਪਰੇਸ਼ਨ ਕਾਸੋ ਦੌਰਾਨ ਬਲਜੀਤ ਸਿੰਘ,ਐੱਸ ਐਚ ਓ ਮੂਣਕ, ਗੁਰਮੀਤ ਸਿੰਘ ਐੱਸ ਐਚ ਓ ਖਨੌਰਦਿ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਲਜੀਤ ਕੌਰ ਸਹਾਇਕ ਥਾਣੇਦਾਰ, ਸੁਰਿੰਦਰ ਸ਼ਰਮਾ, ਸਹਾਇਕ ਥਾਣੇਦਾਰ ਬਲਕਰਨ ਸਿੰਘ, ਹੌਲਦਾਰ ਵਰਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਵਲੋਂ ਸਟੇਟ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੋਹਰੀ ਸਥਾ...
Ad Position 24