28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ

ਚੀਮਾ ਮੰਡੀ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਪਿੰਡ ਸਤੌਜ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਸੰਬੰਧੀ ਇੱਕ ਸਾਂਝਾ ਇਕੱਠ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਦਿੜਬਾ ਅਤੇ ਭਾਜਪਾ ਦੇ ਸੀਨੀਅਰ ਆਗੂ ਗਿਆਨ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 29-11-2026
ਚੀਮਾ ਮੰਡੀ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਪਿੰਡ ਸਤੌਜ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਸੰਬੰਧੀ ਇੱਕ ਸਾਂਝਾ ਇਕੱਠ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਦਿੜਬਾ ਅਤੇ ਭਾਜਪਾ ਦੇ ਸੀਨੀਅਰ ਆਗੂ ਗਿਆਨ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਗਿਆਨ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਵੱਲ ਧਿਆਨ ਦੇਣ ਅਤੇ ਸੂਬੇ ਦੀ ਬਿਹਤਰੀ ਲਈ ਸਾਂਝੇ ਯਤਨ ਕਰਨ ਦੀ ਬਹੁਤ ਲੋੜ ਹੈ। ਬੁਲਾਰਿਆਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੰਦਿਆਂ ਕਿਹਾ ਕਿ ਇਸ ਏਕਤਾ ਨਾਲ ਪੰਜਾਬ ਦੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਰਾਹ ਪੱਧਰਾ ਹੋਵੇਗਾ। ਇਸ ਮੀਟਿੰਗ ਨੂੰ ਅਕਾਲੀ ਆਗੂ ਭੋਲਾ ਸਿੰਘ ਢੱਡਾ ਅਤੇ ਯੂਥ ਆਗੂ ਬੱਬੀ ਸਤੌਜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ‘ਖੁਸ਼ਹਾਲ ਪੰਜਾਬ ਰੈਲੀ’ ਕਿਸੇ ਨੇ ਗਾਏ ਸੋਹਲੇ, ਕਿਸੇ ਨੇ ਰੱਜ ਕੇ ਕੀਤੀ ਨੁਕਤਾਚੀਨੀ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੂਨਕ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ-ਬਰਿੰਦਰ ਗੋਇਲ
Ad Position 24