ਭਵਾਨੀਗੜ੍ਹ ਪੁਲਿਸ ਵਲੋਂ ਤਿੰਨ ਪਿੰਡਾਂ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਚਿੱਟੇ ਸਮੇਤ ਕਾਬੂ
ਭਵਾਨੀਗੜ੍ਹ, 28 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਸਥਾਨਕ ਪੁਲਿਸ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਥਾਨਕ ਡੀ.
ਭਵਾਨੀਗੜ੍ਹ, 28 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਸਥਾਨਕ ਪੁਲਿਸ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਥਾਨਕ ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਪਿੰਡਾਂ ਵਿਚ ਚੈਕਿੰਗ ਕੀਤੀ। ਇਸ ਸਬੰਧੀ ਡੀ.ਐੱਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਲਾਕੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਰੇਡ ਕਰਕੇ ਤਲਾਸ਼ੀ ਮੁਹਿੰਮ ਤਹਿਤ ਕਰੀਬ 40 ਤੋਂ 45 ਘਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਅੱਗੇ ਵੀ ਪਿੰਡਾਂ ਵਿਚ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਕਾਲਾਝਾੜ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸਤਵੰਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲਿਸ ਦੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਖੇੜੀ ਗਿੱਲਾਂ ਦੇ ਕਾਕਾ ਸਿੰਘ ਪੁੱਤਰ ਗੁਰਦੇਵ ਸਿੰਘ ਕੋਲੋਂ 4 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।