28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਹਿੱਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਤਰਜੀਹ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ), ਸੁਨਾਮ ਵਿਖੇ ਕਰਵਾਏ ਗਏ ਵਿਦਿਆਰਥੀ ਸਨਮਾਨ ਸਮਾਰੋਹ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਕਾਰੀ ਹਾਈ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਕਰੀਬ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ), ਸੁਨਾਮ ਵਿਖੇ ਕਰਵਾਏ ਗਏ ਵਿਦਿਆਰਥੀ ਸਨਮਾਨ ਸਮਾਰੋਹ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਕਾਰੀ ਹਾਈ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਕਰੀਬ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਨਿਭਾਈ ਜਾ ਰਹੀ ਵਚਨਬੱਧਤਾ ਦਾ ਹਿੱਸਾ ਹੈ ਅਤੇ ਇਸ ਨੂੰ ਕਿਸੇ ਸਿਆਸੀ ਸਮਾਗਮ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੀ ਵਿੱਦਿਅਕ ਯਾਤਰਾ ਨੂੰ ਸੁਖਾਲਾ ਬਣਾਉਣਾ ਸਾਡੀ ਸਮਾਜਿਕ ਅਤੇ ਪਰਿਵਾਰਕ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲੀ ਬੈਗ ਵੰਡਣ ਦੀ ਇਸ ਮੁਹਿੰਮ ਦੀ ਸ਼ੁਰੂਆਤ 11 ਅਗਸਤ ਨੂੰ ਉਨ੍ਹਾਂ ਦੀ ਬੇਟੀ ਦੇ ਜਨਮ ਦਿਨ ਮੌਕੇ ਲੌਂਗੋਵਾਲ ਤੋਂ ਕੀਤੀ ਗਈ ਸੀ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਸਰਕਾਰੀ ਹਾਈ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੀਆਂ ਕਰੀਬ 5,800 ਤੋਂ 6,000 ਵਿਦਿਆਰਥਣਾਂ ਨੂੰ ਸਕੂਲੀ ਬੈਗ ਦਿੱਤੇ ਗਏ ਸਨ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੁਣ ਕਰੀਬ 5,600 ਵਿਦਿਆਰਥੀਆਂ ਨੂੰ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਇਸ ਉਪਰਾਲੇ ਦੀ ਵਿਆਪਕਤਾ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 2 0,000 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਰਜੀਹ ਦੇਣ ਦਾ ਮੁੱਖ ਮੰਤਵ ਸੀਮਤ ਵਿੱਤੀ ਸਾਧਨਾਂ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਕਰਨਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਸਥਾਨਕ ਲੋਕ ਅਤੇ ਵਿਦਿਆਰਥੀ ਤੇ ਉਹਨਾਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸੇਸ਼ - ਜਗਪਾਲ ਸਿੰਘ ਖੰਗੂੜਾ ਅਗਲੀ ਖ਼ਬਰ ਭਵਾਨੀਗੜ੍ਹ ਪੁਲਿਸ ਵਲੋਂ ਤਿੰਨ ਪਿੰਡਾਂ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਚਿੱਟੇ ਸਮੇਤ ਕਾਬੂ
Ad Position 24