29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲਾਈਫ ਗਾਰਡ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਨੂੰ ਭਾਵਭਿੰਨੀ ਵਿਦਾਇਗੀ ਦੇਣ ਲਈ ਸ਼ਾਨਦਾਰ ਸਮਾਗਮ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਲਾਈਫ ਗਾਰਡ ਨਰਸਿੰਗ ਕਾਲਜ ਵਿਖੇ ਕੋਰਸ ਪੂਰਾ ਕਰ ਚੁੱਕੇ ਨਰਸਿੰਗ ਵਿਦਿਆਰਥੀਆਂ ਨੂੰ ਭਾਵਭਿੰਨੀ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਸੀਟਾਂ ‘ਤੇ ਬੈਠੇ ਰਹਿਣ ਲਈ ਮਜਬੂਰ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 30-11-2026
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਲਾਈਫ ਗਾਰਡ ਨਰਸਿੰਗ ਕਾਲਜ ਵਿਖੇ ਕੋਰਸ ਪੂਰਾ ਕਰ ਚੁੱਕੇ ਨਰਸਿੰਗ ਵਿਦਿਆਰਥੀਆਂ ਨੂੰ ਭਾਵਭਿੰਨੀ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਸੀਟਾਂ ‘ਤੇ ਬੈਠੇ ਰਹਿਣ ਲਈ ਮਜਬੂਰ ਕਰ ਦਿੱਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਪੁਨੀਤ ਗਿਰਧਰ, ਰਜਿਸਟਰਾਰ, ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਹੜੇ ਵਿਦਿਆਰਥੀ ਆਪਣਾ ਕੋਰਸ ਪੂਰਾ ਕਰ ਚੁੱਕੇ ਹਨ, ਉਨ੍ਹਾਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਅੱਜ ਸਿਹਤ ਦੇ ਖੇਤਰ ਵਿੱਚ ਨਰਸਿੰਗ ਕਿੱਤੇ ਦੀ ਬਹੁਤ ਅਹਿਮੀਅਤ ਹੈ ਅਤੇ ਨਰਸਾਂ ਦੀ ਵੀ ਵੱਡੀ ਘਾਟ ਹੈ। ਇਸ ਲਈ ਨਰਸਿੰਗ ਖੇਤਰ ਦਾ ਭਵਿੱਖ ਬਹੁਤ ਉੱਜਵਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਨਰਸਿੰਗ ਇੱਕ ਸੇਵਾ-ਭਾਵਨਾ ਵਾਲਾ ਕਿੱਤਾ ਹੈ। ਇਸ ਕਿੱਤੇ ਵਿੱਚ ਸਾਨੂੰ ਸੱਚੀ, ਸੁੱਚੀ ਅਤੇ ਸੁਹਿਰਦ ਭਾਵਨਾ ਨਾਲ, ਹਮੇਸ਼ਾ ਮੁਸਕਰਾਉਂਦੇ ਹੋਏ ਮਰੀਜ਼ਾਂ ਦੀ ਸੇਵਾ ਅਤੇ ਦੇਖਭਾਲ ਕਰਨੀ ਚਾਹੀਦੀ ਹੈ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਡਾ. ਭਾਵਨਾ ਬਾਂਸਲ, ਮੈਡਮ ਅਮਨਜੋਤ ਕੌਰ ਅਤੇ ਵਿਦਿਆਰਥਣਾਂ ਸਾਹਿਲਪ੍ਰੀਤ ਕੌਰ ਤੇ ਅੰਮ੍ਰਿਤਪਾਲ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾ ਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਰਿੰਟੂ ਚਤੁਰਵੇਦੀ ਨੇ ਦੱਸਿਆ ਕਿ ਸੰਸਥਾ ਦੇ ਨਤੀਜੇ ਹਰ ਵਾਰ ਸ਼ਾਨਦਾਰ ਰਹਿਣ ਦਾ ਮੁੱਖ ਕਾਰਨ ਇੱਥੋਂ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਲਗਨ ਤੇ ਮਿਹਨਤ ਹੈ। ਸੰਸਥਾ ਦੀ ਡਾਇਰੈਕਟਰ ਡਾ. ਪਰਵਿੰਦਰ ਕੌਰ ਨੇ ਕੋਰਸ ਪੂਰਾ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਮਾਡਲਿੰਗ, ਲੋਕ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਿਮਰਨ ਕੌਰ ਨੂੰ ਮਿਸ ਫੇਅਰਵੈੱਲ ਅਤੇ ਜਸ਼ਨ ਸਿੰਘ ਨੂੰ ਮਿਸਟਰ ਫੇਅਰਵੈੱਲ ਚੁਣਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਬਲਦੇਵ ਸਿੰਘ ਗਾਜੇਵਾਸ, ਸੁਖਦਰਸ਼ਨਪਾਲ ਸਿੰਘ (ਐਕ ਸੀਅਨ), ਸਰਬਜੀਤ ਸਿੰਘ ਰੇਖੀ (ਚੇਅਰਮੈਨ, ਸਹਾਰਾ ਫਾਊਂਡੇਸ਼ਨ), ਡਾ. ਅਸ਼ੋਕ ਗੁਪਤਾ ਸਰਜੀਕਲ ਸਪੈਸਲਿਸਟ, ਹਰਸੁਖਚੈਨ ਸਿੰਘ ਚੱਢਾ (ਐਡਵੋਕੇਟ), ਵਿਕਾਸ ਅਲੀਸ਼ਾ (ਐਡਵੋਕੇਟ), ਡਾ. ਸਾਮੀਨ ਜ਼ਾਹਿਰਾ, ਡਾ. ਗੁਰਜੋਤ ਕੌਰ ਧੂਰੀ, ਲਾਲ ਸਿੰਘ, ਵੰਦਨਾ ਸਾਲੂਜਾ, ਹਰਿੰਦਰ ਸਿੰਘ ਗਰੇਵਾਲ (ਗਰੁੱਪ ਕੋਆਰਡੀਨੇਟਰ), ਸਤਿੰਦਰ ਕੌਰ (ਪ੍ਰਿੰਸੀਪਲ, ਈ. ਟੀ. ਟੀ.), ਡਾ. ਭਾਵਨਾ ਬਾਂਸਲ (ਪ੍ਰਿੰਸੀਪਲ, ਡੀ-ਫਾਰਮੇਸੀ), ਮਨਿੰਦਰਪਾਲ ਸਿੰਘ (ਪ੍ਰਿੰਸੀਪਲ, ਆਈ. ਟੀ. ਆਈ.), ਪੁਸ਼ਪਿੰਦਰ ਸਿੰਘ, ਲੈਕਚਰਾਰ ਹਰਪ੍ਰੀਤ ਕੌਰ, ਲੈਕਚਰਾਰ ਅਮਨਦੀਪ ਕੌਰ, ਸਜਵਿੰਦਰ ਕੌਰ, ਸੁਖਦੀਪ ਕੌਰ, ਇੰਦਰਜੀਤ ਕੌਰ, ਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸ਼ਾਲੂ ਮਲਿਕ, ਹਰਮੀਤ ਕੌਰ, ਖੁਸ਼ਪ੍ਰੀਤ ਕੌਰ, ਆਦਿਲ, ਅਮਨਜੋਤ ਕੌਰ, ਸੌਰਵ ਚੌਧਰੀ, ਰਾਜਵੀਰ ਕੌਰ, ਹਰਸ਼ਿਤਾ, ਹਰਮਿੰਦਰ ਕੌਰ, ਮਨਦੀਪ ਕੌਰ, ਗਗਨਦੀਪ ਸਿੰਘ, ਅਨਿਲ ਕੁਮਾਰ ਅਤੇ ਸਤਨਾਮ ਸਿੰਘ (ਸੁਪਰਡੈਂਟ) ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾ ਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ- ਪ੍ਰੋਫੈਸਰ ਬਲਜਿੰਦਰ ਕੌਰ
Ad Position 24