29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਮਲ ਧਾਲੀਵਾਲ ਦੀ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਅਹਿਮ ਮੁਲਾਕਾਤ ਹਲਕਾ ਅਮਰਗੜ੍ਹ ’ਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸੰਬੰਧੀ ਚਰਚਾ ਹੋਈ - ਧਾਲੀਵਾਲ

ਅਮਰਗੜ੍ਹ, 29 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) -ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਨੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਅਮਰਗੜ੍ਹ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਸਰਗਰਮੀਆਂ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।

Ad Position 21
No active advertisement
ਅਜੀਤ ਡੈਸਕ 30-11-2026
ਅਮਰਗੜ੍ਹ, 29 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) -ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਨੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਅਮਰਗੜ੍ਹ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਸਰਗਰਮੀਆਂ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।ਮੁਲਾਕਾਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਬੜੇ ਸੁਖਾਵੇਂ ਅਤੇ ਸਾਰਥਕ ਮਾਹੌਲ ਵਿਚ ਹੋਈ, ਜਿਸ ਦੌਰਾਨ ਹਲਕਾ ਅਮਰਗੜ੍ਹ ਦੀ ਸਿਆਸੀ ਫਿਜ਼ਾ ਅਤੇ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਪਿੰਡਾਂ ਅਤੇ ਵਾਰਡਾਂ ਦੇ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਸਬੰਧੀ ਰਣਨੀਤੀ ਉਲੀਕਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਅਮਰਗੜ੍ਹ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਆਪਸੀ ਏਕਤਾ, ਸਮਰਪਣ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।ਕਮਲ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਲਗਾਤਾਰ ਸਰਗਰਮੀ, ਵਰਕਰਾਂ ਦੀ ਇੱਕਜੁੱਟਤਾ ਅਤੇ ਲੋਕਾਂ ਨਾਲ ਮਜ਼ਬੂਤ ਸਾਂਝ ਸਮੇਂ ਦੀ ਅਹਿਮ ਲੋੜ ਹੈ ਤੇ ਸਾਂਝੇ ਯਤਨਾਂ ਅਤੇ ਸੁਚੱਜੀ ਜਥੇਬੰਦਕ ਕਾਰਜਪ੍ਰਣਾਲੀ ਰਾਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਰਗੜ੍ਹ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਆਧਾਰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ... ਅਗਲੀ ਖ਼ਬਰ ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ
Ad Position 24