29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਵਲੋਂ ਨਹਿਰ ਵਾਲ਼ੇ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਤਿਸੰਗ ਕਥਾ ਵਿਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਜਥੇਦਾਰ ਸੁਖਦੀਪ ਸਿੰਘ ਨਿਰਮਲੇ ਵੱਲੋਂ ਗੁਰਬਾਣੀ ਸ਼ਬਦ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਵਲੋਂ ਨਹਿਰ ਵਾਲ਼ੇ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਤਿਸੰਗ ਕਥਾ ਵਿਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਜਥੇਦਾਰ ਸੁਖਦੀਪ ਸਿੰਘ ਨਿਰਮਲੇ ਵੱਲੋਂ ਗੁਰਬਾਣੀ ਸ਼ਬਦ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਜਿਕਰਯੋਗ ਹੈ ਕਿ ਗਿਆਨੀ ਗਗਨਦੀਪ ਸਿੰਘ ਨਿਰਮਲੇ ਪਿਛਲ਼ੇ ਦਿਨਾਂ ਤੋਂ ਸੰਗਤਾਂ ਨਾਲ ਗੁਰਬਾਣੀ ਅਤੇ ਕਥਾ ਵੀਚਾਰਾਂ ਦੀ ਸਾਂਝ ਪਾਉਣ ਲਈ ਵਿਦੇਸ਼ ਯਾਤਰਾ ਤੇ ਗਏ ਹੋਏ ਹਨ। ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਦਾਰ ਸੁਖਦੀਪ ਸਿੰਘ ਨਿਰਮਲੇ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਸਮਾਗਮ ਦੌਰਾਨ ਸੰਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਸਾਹਿਬ ਦੀ ਗੁਰਬਾਣੀ ਅਤੇ ਸਿੱਖਿਆਵਾਂ ਅਨੁਸਾਰ ਸਾਦਾ ਤੇ ਨਿਮਰਤਾ ਵਾਲਾ ਜੀਵਨ ਜਿਉਣ ਦੀ ਅਪੀਲ ਕੀਤੀ । ਉਨ੍ਹਾ ਸੰਗਤ ਨੂੰ ਆਪਸੀ ਵੈਰ ਵਿਰੋਧ ਤੋਂ ਉੱਪਰ ਉੱਠਦੇ ਹੋਏ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਿਆਂ ਨਾਮ ਜਪਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਨਰਲ ਸੈਕਟਰੀ ਪ੍ਰੀਤ ਮਹਿੰਦਰ ਸਿੰਘ ਬੇਦੀ, ਕੈਸ਼ੀਅਰ ਸੁਖਦੇਵ ਸਿੰਘ , ਵਾਈਸ ਪ੍ਰਧਾਨ ਮਾ ਹਰਜੀਤ ਸਿੰਘ ਅਢਿਆਣਾ, ਲੀਗਲ ਐਡਵਾਈਜ਼ਰ ਐਡਵੋਕੇਟ ਗੁਰਵਿੰਦਰ ਕੌਰ ਨਾਰੀਕੇ, ਮੀਡੀਆ ਐਡਵਾਈਜ਼ਰ ਪਰਮਜੀਤ ਸਿੰਘ ਪਾਂਗਲੀਆਂ, ਮੈਨੇਜਰ ਗੁਰਪਰੀਤ ਸਿੰਘ ਜਸਪਾਲ ਬਾਂਗਰ ,ਐਡਵਾਈਜ਼ਰ ਡਾ. ਦਿਲਪ੍ਰੀਤ ਕੌਰ ਅਗੇਤਾ, ਐਡਵਾਈਜ਼ਰ ਰਾਜਿੰਦਰ ਸਿੰਘ ਅਗੇਤਾ ,ਐਡਵਾਈਜਰ ਜਸਵੰਤ ਸਿੰਘ ਡੇਹਲੋ , ਐਡਵਾਈਜਰ ਸਿਮਰਜੀਤ ਸਿੰਘ ਭਾਮੀਆ ਕਲਾਂ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਡੀ.ਈ.ਓ. ਐਲੀਮੈਂਟਰੀ ਸੰਗਰੂਰ ਦਫ਼ਤਰ ਅੱਗੇ ਰੋਸ ਧਰਨਾ ਮਸਲਾ ਹੈੱਡ ਟੀਚਰ ਤਰੱਕੀਆਂ ਦੌਰਾਨ ਸਟੇ... ਅਗਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ...
Ad Position 24