ਧੂਰੀ ਗੇਟ ਮਾਰਕਿਟ ਦੇ ਦੁਕਾਨਦਾਰਾਂ ਨੇ ਨਵੇਂ ਆਏ ਟਰੈਫ਼ਿਕ ਇੰਚਾਰਜ ਨੂੰ ਕੀਤਾ ਸਨਮਾਨਿਤ
ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਧੂਰੀ ਗੇਟ ਮਾਰਕਿਟ ਦੇ ਦੁਕਾਨਦਾਰਾਂ ਵੱਲੋਂ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸੰਗਰੂਰ ਦੇ ਨਵੇਂ ਆਏ ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਦੀਪਕ ਕੁਮਾਰ ਨੂੰ ਜਿੱਥੇ ਸਨਮਾਨਿਤ ਕੀਤਾ ਗਿਆ ਉੱਥੇ ਉਨ੍ਹਾਂ ਨੂੰ ਹਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਦੀਪਕ ਕੁਮਾਰ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰੀਆਂ ਦਾ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਟਰੈਫ਼ਿਕ ਨਿਯਮਾਂ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਪਹਿਲਾ ਸਮਝਾਇਆ ਜਾਵੇਗਾ ਅਤੇ ਜੋ ਵਿਅਕਤੀ ਫਿਰ ਵੀ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।
ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਧੂਰੀ ਗੇਟ ਮਾਰਕਿਟ ਦੇ ਦੁਕਾਨਦਾਰਾਂ ਵੱਲੋਂ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸੰਗਰੂਰ ਦੇ ਨਵੇਂ ਆਏ ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਦੀਪਕ ਕੁਮਾਰ ਨੂੰ ਜਿੱਥੇ ਸਨਮਾਨਿਤ ਕੀਤਾ ਗਿਆ ਉੱਥੇ ਉਨ੍ਹਾਂ ਨੂੰ ਹਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਦੀਪਕ ਕੁਮਾਰ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰੀਆਂ ਦਾ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਟਰੈਫ਼ਿਕ ਨਿਯਮਾਂ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਪਹਿਲਾ ਸਮਝਾਇਆ ਜਾਵੇਗਾ ਅਤੇ ਜੋ ਵਿਅਕਤੀ ਫਿਰ ਵੀ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਮੌਕੇ ਉੱਤੇ ਮੌਜੂਦ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਾਂ ਬਾਹਰ ਖੜੇ ਵਾਹਨਾਂ ਨੂੰ ਆਵਾਜਾਈ ਵਿੱਚ ਵਿਘਨ ਪਾਉਣ ਤੋਂ ਰੋਕਣ ਅਤੇ ਸਮਾਨ ਦੁਕਾਨਾਂ ਬਾਹਰ ਵਧਾ ਕੇ ਨਾ ਰੱਖਣ ਦੀ ਵੀ ਉਨ੍ਹਾਂ ਗੱਲ ਕੀਤੀ। ਦਰਸ਼ਨ ਸਿੰਘ ਕਾਂਗੜਾ ਨੇ ਪੁਲਿਸ ਅਧਿਕਾਰੀ ਨੂੰ ਭਰੋਸਾ ਦਿੱਤਾ ਕਿ ਹਰ ਤਰ੍ਹਾਂ ਦਾ ਸਹਿਯੋਗ ਉਨ੍ਹਾਂ ਵੱਲੋਂ ਦਿੱਤਾ ਜਾਵੇਗਾ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਵੀ ਕੀਤੀ ਜਾਵੇਗੀ।