29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲੱਗਣ ਵਾਲੇ ਤਿੰਨ ਰੋਜ਼ਾ ਪੱਕੇ ਮੋਰਚੇ ਵਿੱਚ ਲਹਿਰਾ ਇਕਾਈ ਵੱਲੋਂ ਭਰਵੀਂ ਸ਼ਮੂਲੀਅਤ ਦਾ ਐਲਾਨ

ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ)-ਮਾਣ ਭੱਤਾ ਵਰਕਰਜ਼ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਤੋਂ 14 ਦਸੰਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਤਿੰਨ ਰੋਜ਼ਾ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੋਰਚੇ ਵਿੱਚ ਲਹਿਰਾਗਾਗਾ ਹਲਕੇ ਦੇ ਮਿਡ ਡੇ ਮੀਲ ਵਰਕਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 30-11-2026
ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ)-ਮਾਣ ਭੱਤਾ ਵਰਕਰਜ਼ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਤੋਂ 14 ਦਸੰਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਤਿੰਨ ਰੋਜ਼ਾ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੋਰਚੇ ਵਿੱਚ ਲਹਿਰਾਗਾਗਾ ਹਲਕੇ ਦੇ ਮਿਡ ਡੇ ਮੀਲ ਵਰਕਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਅੱਜ ਲਹਿਰਾਗਾਗਾ ਇਕਾਈ ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ ਆਗੂ ਅਮਰਜੀਤ ਕੌਰ ਦੀ ਅਗਵਾਈ ਹੇਠ ਧੰਨਾ ਸਿੰਘ ਭਗਤ ਗੁਰੂ ਘਰ, ਲਹਿਰਾ ਵਿਖੇ ਹੋਈ। ਇਸ ਮੌਕੇ ਅਮਰਜੀਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਸ਼ਾ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਗਾਰੰਟੀ ਦਿੱਤੀ ਗਈ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮਾਣ ਭੱਤੇ ਵਿੱਚ ਇੱਕ ਰੁਪਏ ਦਾ ਵੀ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਣ ਭੱਤਾ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਮੌਕੇ ਬੇਅੰਤ ਕੌਰ ਅਤੇ ਹਰਵਿੰਦਰ ਕੌਰ ਨੇ ਮੰਗ ਕੀਤੀ ਕਿ ਮੰਗਾਂ ਪ੍ਰਵਾਨ ਕੀਤੀ ਜਾਣ। ਮੀਟਿੰਗ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੇਘ ਰਾਜ ਚੋਟੀਆਂ, ਡੀ.ਟੀ.ਐੱਫ. ਲਹਿਰਾ ਦੇ ਬਲਾਕ ਪ੍ਰਧਾਨ ਮਨੋਜ ਕੁਮਾਰ ਅਤੇ ਡੀ.ਐੱਮ.ਐੱਫ. ਦੇ ਵਿੱਤ ਸਕੱਤਰ ਰਮਨ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼ਿੰਦਰਪਾਲ ਕੌਰ, ਸੁਖਵੰਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਸਿਮਰਜੀਤ ਕੌਰ, ਚਰਨਜੀਤ ਕੌਰ, ਜਗਰੂਪ ਕੌਰ ਅਤੇ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਸਤਕ ਸੱਭਿਆਚਾਰ ਨੂੰ ਬਚਾਉਣ ਦਾ ਦਿੱਤਾ ਹੋਕਾ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ
Ad Position 24