ਥਾਣਾ ਸਿਟੀ ਧੂਰੀ ਵਿਖੇ ਸਰਬੱਤ ਦੇ ਭਲੇ ਅਤੇ ਸੁੱਖ-ਸ਼ਾਂਤੀ ਲਈ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਵਿਖੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਐੱਸ.
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਵਿਖੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ. ਜੈਦੀਪ ਸ਼ਰਮਾ ਸਮੇਤ ਪੁਲਿਸ ਮੁਲਾਜ਼ਮਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ। ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ, ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਦੌਰਾਨ ਮਾਹੌਲ ਪੂਰੀ ਤਰ੍ਹਾਂ ਗੁਰਬਾਣੀ ਅਤੇ ਸ਼ਰਧਾ ਨਾਲ ਰੰਗਿਆ ਨਜ਼ਰ ਆਇਆ। ਸਮੁੱਚੇ ਤੌਰ ‘ਤੇ ਥਾਣਾ ਸਿਟੀ ਧੂਰੀ ਵਿਖੇ ਕਰਵਾਇਆ ਗਿਆ ਇਹ ਧਾਰਮਿਕ ਸਮਾਗਮ ਸ਼ਰਧਾ, ਵਿਸ਼ਵਾਸ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਸਮਰਪਿਤ ਰਿਹਾ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ. ਜੈਦੀਪ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ , ਵੱਖ ਵੱਖ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਅਤੇ ਪੁਲਿਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।