ਜ਼ੀਰਾ, 31 ਦਸੰਬਰ(ਰਜਨੀਸ਼ ਕਥੂਰੀਆ)-ਇਕ ਖੇਤਰੀ ਪਾਰਟੀ ਦੇ ਮੁਖੀ ਹੋਣ ਦੇ ਨਾਲ-ਨਾਲ ਇਕ ਤਜਰਬੇਕਾਰ ਨੇਤਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਯੋਗ ਅਗਵਾਈ ਕਰਨ ਦੇ ਕਾਬਿਲ ਨੇਤਾ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਜੌੜਾ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕੀਤਾ | ਉਹਨਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਅਸਲ ਦੁੱਖ ਦਰਦ ਜਾਣਦੇ ਸਨ, ਨੇ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਸਤੇ 'ਤੇ ਤੋਰਿਆ | ਉਹਨਾਂ ਕਿਹਾ ਕਿ ਪਿਛਲੇ 10 ਸਾਲ ਦੌਰਾਨ ਪਹਿਲਾਂ ਕਾਂਗਰਸ ਪਾਰਟੀ ਅਤੇ ਫਿਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਗੁਮਰਾਹ ਕੀਤਾ ਅਤੇ ਵੋਟਾਂ ਬਟੋਰ ਕੇ ਸੱਤਾ ਦਾ ਸੁਖ ਮਾਣਿਆ | ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਵਿਚ ਭਿ੍ਸ਼ਟਾਚਾਰ, ਰਿਸ਼ਵਤਖੋਰੀ, ਗੈਂਗਸਟਰਵਾਦ ਅਤੇ ਨਸ਼ਾ ਬੇਲਗ਼ਾਮ ਹੋ ਗਿਆ ਹੈ | ਉਨਾਂ੍ਹ ਕਿਹਾ ਕਿ ਕੇਂਦਰ ਦੇ ਇਸ਼ਾਰੇ 'ਤੇ ਚੱਲਣ ਵਾਲੇ ਸਾਡੀ ਹੀ ਪਾਰਟੀ ਦੇ ਕੁਝ ਨੇਤਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਹੈ, ਪਰ ਉਹ ਨੇਤਾ ਅੱਜ ਆਪਸ ਵਿੱਚ ਹੀ ਕਾਟੋ ਕਲੇਸ਼ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਦੀ ਵਾਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਸੌਂਪਣ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ |