ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬੀਤੇ ਸਾਲ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਵੱਡੀ ਮਾਤਰਾ 'ਚ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 01-01-2026
ਫਿਰੋਜ਼ਪੁਰ, 31 ਦਸੰਬਰ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 2025 ਦੌਰਾਨ ਮੋਬਾਈਲ ਫੋਨਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਾਰਨ ਚਰਚਾ ਦਾ ਕੇਂਦਰ ਬਣੀ ਰਹੀ | ਜੇਲ੍ਹ ਵਿਚ ਸੁਰੱਖਿਆ ਲਈ ਸੀ.ਸੀ.ਟੀ.ਵੀ ਕੈਮਰੇ ਲਗਾਏ ਹੋਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਰੋਕਿਆ ਜਾ ਸਕੇ ਪਰ ਇਸ ਦੇ ਬਾਵਜੂਦ ਲਗਾਤਾਰ ਹੋ ਰਹੀਆਂ ਬਰਾਮਦਗੀਆਂ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਭੇਜੇ ਗਏ ਵੱਖ-ਵੱਖ ਪੱਤਰਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ | ਜੇਲ੍ਹ ਵਿਚ ਕੀਤੀ ਤਲਾਸ਼ੀ ਦੌਰਾਨ 11 ਹਵਾਲਾਤੀਆਂ ਕੋਲੋਂ 65 ਚਿੱਟੇ ਰੰਗ ਦੇ ਨਸ਼ੀਲੇ ਜਾਪਦੇ ਕੈਪਸੂਲ ਅਤੇ 10 ਮੋਬਾਈਲ ਫੋਨ ਬਰਾਮਦ ਹੋਏ | ਪੁਲਿਸ ਮੁਤਾਬਿਕ ਬਰਾਮਦਗੀ ਹਵਾਲਾਤੀ ਵਿਨੇ ਭੰਡਾਰੀ ਪੁੱਤਰ ਵਿਨੋਦ ਕੁਮਾਰ ਵਾਸੀ ਮਹੱਲਾ ਫਤਿਹਗੰਜ, ਲੁਧਿਆਣਾ ਸਰਵਣ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਕਮਾਲੇ ਵਾਲਾ, ਹਰਪਾਲ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪੀਰ ਬੋਰੀਆਂ, ਕੁਲਵਿੰਦਰ ਸਿੰਘ ਪੁੱਤਰ ਸੋਮਾ ਸਿੰਘ ਵਾਸੀ ਹਜ਼ਾਰਾਂ ਰਾਮ ਸਿੰਘ ਵਾਲਾ, ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਵਾਂ ਬਾਰੇ ਕੇ, ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਿਟੇਲ ਰੋਹੀ, ਕਰਨ ਪੁੱਤਰ ਦਰਸ਼ਨ ਵਾਸੀ ਮੇਘਾ ਰਾਏ ਉਤਾੜ, ਸੁਰਜੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਨਾਗੋਰੇ, ਜ਼ਿਲ੍ਹਾ ਤਰਨਤਾਰਨ ਨਛੱਤਰ ਸਿੰਘ ਉਰਫ਼ ਸੱਤੀ ਪੁੱਤਰ ਅਵਤਾਰ ਸਿੰਘ ਵਾਸੀ ਦੂਨੇ ਕੇ, ਮੋਗਾ ਕਿ੍ਸ਼ਨ ਕੁਮਾਰ ਪੁੱਤਰ ਦੀਪਕ ਕੁਮਾਰ ਵਾਸੀ ਗਾਂਧੀ ਬਸਤੀ ਕੋਟਕਪੂਰਾ ਅਤੇ ਬਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੋਜੋ ਕੇ ਉਤਾੜ, ਮਮਦੋਟ ਤੋਂ ਹੋਈ ਹੈ | ਇਸ ਮਾਮਲੇ ਸਬੰਧੀ ਸਿਟੀ ਥਾਣਾ ਫਿਰੋਜ਼ਪੁਰ ਵਿਚ ਧਾਰਾ 42/52 ਏ ਪ੍ਰੀਸੰਨਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਬੰਦ ਖਾਤੇ ਦਾ ਚੈੱਕ ਦੇ ਕੇ 9 ਲੱਖ ਰੁਪਏ ਦੀ ਠੱਗੀ-ਕੇਸ ਦਰਜ
Ad Position 24
No active advertisement