ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਵਲੋਂ ਨਾਬਾਲਗ ਸਮੇਤ ਦੋ ਕਾਬੂ, ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 01-01-2026
ਫ਼ਿਰੋਜ਼ਪੁਰ, 31 ਦਸੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਏ.ਐਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਵਲੋਂ ਇਕ ਨਾਬਾਲਗ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ ਏ.ਐੱਨ.ਟੀ.ਐੱਫ ਫ਼ਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜੰਗ ('ਯੁੱਧ ਨਸ਼ਿਆਂ ਵਿਰੁੱਧ') ਮੁਹਿੰਮ ਤਹਿਤ ਸਪੈਸ਼ਲ ਡੀ.ਜੀ.ਪੀ. ਅਤੇ ਏ.ਡੀ.ਜੀ.ਪੀ.. ਏ.ਐਨ.ਟੀ.ਐੱਫ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ (ਨਾਬਾਲਗ) ਪੁੱਤਰ ਚਾਨਣ ਸਿੰਘ, ਵਾਸੀ ਪਿੰਡ ਬੀੜ ਤਾਲਾਬ, ਥਾਣਾ ਸਦਰ ਬਠਿੰਡਾ ਨੂੰ ਕਾਬੂ ਕਰਕੇ ਉਸ ਕੋਲੋਂ 505 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਥਾਣਾ ਏ.ਐਨ.ਟੀ.ਐੱਫ. ਐੱਸ.ਏ.ਐੱਸ. ਨਗਰ ਵਿਖੇ ਧਾਰਾ 21,29 ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਉਸ ਦੇ ਸਾਥੀ ਜੋਬਨਪ੍ਰੀਤ ਸਿੰਘ ਪੁੱਤਰ ਫੰੁਮਣ ਸਿੰਘ ਵਾਸੀ ਪਿੰਡ ਲਖਮੀਰਪੁਰਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਮੁਕੱਦਮਾ ਵਿਚ ਨਾਮਜ਼ਦ ਕਰਕੇ (ਬੈਕਵਰਡ) ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਏ.ਆਈ.ਜੀ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਅਜਿਹੇ ਆਪੇ੍ਰਸ਼ਨ ਭਵਿੱਖ ਵਿਚ ਵੀ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸਾਲ 2025 ਫ਼ਿਰੋਜ਼ਪੁਰ ਪੁਲਿਸ ਨੇ ਅਰਬਾਂ ਦੇ ਨਸ਼ੇ ਜ਼ਬਤ ਕਰ ਦੋ ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24
No active advertisement