ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਹਾਰਵਰਡ ਮੈਂਟਰਸ਼ਿਪ ਪ੍ਰੋਗਰਾਮ ਲਈ ਹੋਈ ਚੋਣ

Ad Position 21
No active advertisement
ਅਜੀਤ ਡੈਸਕ 01-01-2026
ਅਬੋਹਰ, 31 ਦਸੰਬਰ (ਵਿਵੇਕ ਹੂੜੀਆ)-ਇਹ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਲਈ ਬਹੁਤ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੱਕਾਰੀ ਅੰਤਰਰਾਸ਼ਟਰੀ ਲੀਡਰਸ਼ਿਪ ਪ੍ਰੋਗਰਾਮ, ਯੂਥ ਲੀਡ ਦ ਚੇਂਜ ਬਾਏ ਹਾਰਵਰਡ ਮੈਂਟਰਜ਼ ਇੰਡੀਆ ਵਿੰਟਰ 2026 ਲਈ ਚੁਣਿਆ ਗਿਆ ਹੈ | ਇਹ ਪ੍ਰੋਗਰਾਮ 9 ਤੋਂ 11 ਜਨਵਰੀ 2026 ਤੱਕ ਚਿਤਕਾਰਾ ਯੂਨੀਵਰਸਿਟੀ ਪੰਜਾਬ ਵਿਖੇ ਆਯੋਜਿਤ ਕੀਤਾ ਜਾਵੇਗਾ | ਇਹ ਵੱਕਾਰੀ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਦਾਨਿਸ਼ਾ (ਹੈੱਡ ਗਰਲ), ਕੀਰਤਪ੍ਰੀਤ ਕੌਰ ਪਵਾਰ (ਡਿਪਟੀ ਹੈੱਡ ਗਰਲ), ਅਤੇ ਅਰਪਿਤ ਖੋੜ (ਡਿਪਟੀ ਹੈੱਡ ਬੁਆਏ) ਸ਼ਾਮਲ ਹਨ, ਸਾਰੇ 9ਵੀਂ ਜਮਾਤ ਦੇ ਹਨ | ਹਾਰਵਰਡ ਯੂਨੀਵਰਸਿਟੀ ਦੇ ਗੇ੍ਰਜੂਏਟਾਂ ਦੁਆਰਾ ਸਲਾਹਿਆ ਗਿਆ, ਇਹ ਵਿਸ਼ੇਸ਼ ਪ੍ਰੋਗਰਾਮ ਵਿਦਿਆਰਥੀਆਂ ਦੇ ਲੀਡਰਸ਼ਿਪ ਹੁਨਰ, ਆਲੋਚਨਾਤਮਿਕ ਸੋਚ, ਪ੍ਰਭਾਵਸ਼ਾਲੀ ਸੰਚਾਰ ਅਤੇ ਅਸਲ-ਜੀਵਨ ਦੀਆਂ ਚੁਨੌਤੀਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਹੈ | ਇਸ ਮੌਕੇ 'ਤੇ ਆਪਣੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਸਕੂਲ ਨੂੰ ਬਹੁਤ ਮਾਣ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਇਸ ਅੰਤਰਰਾਸ਼ਟਰੀ ਲੀਡਰਸ਼ਿਪ ਪ੍ਰੋਗਰਾਮ ਲਈ ਚੁਣਿਆ ਗਿਆ ਹੈ | ਇਹ ਉਨ੍ਹਾਂ ਦੀ ਨਿਰੰਤਰ ਮਿਹਨਤ, ਆਤਮਵਿਸ਼ਵਾਸ ਅਤੇ ਲੀਡਰਸ਼ਿਪ ਯੋਗਤਾਵਾਂ ਦਾ ਨਤੀਜਾ ਹੈ | ਸਕੂਲ ਡਾਇਰੈਕਟਰ ਸੁਖਵਿੰਦਰ ਪਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇੰਪੀਰੀਅਲ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਹੈ | ਇਸ ਅੰਤਰਰਾਸ਼ਟਰੀ ਪ੍ਰੋਗਰਾਮ ਵਿਚ ਸਾਡੇ ਵਿਦਿਆਰਥੀਆਂ ਦੀ ਭਾਗੀਦਾਰੀ ਦਰਸਾਉਂਦੀ ਹੈ ਕਿ ਸਕੂਲ ਵਿਸ਼ਵ ਪੱਧਰੀ ਨੇਤਾ ਤਿਆਰ ਕਰ ਰਿਹਾ ਹੈ | ਅਸੀਂ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ | ਇਸ ਪ੍ਰਾਪਤੀ 'ਤੇ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਮਾਪਿਆਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਨੌਜਵਾਨ ਆਗੂ ਇਸ ਪਲੇਟਫ਼ਾਰਮ 'ਤੇ ਸਕੂਲ ਨੂੰ ਮਾਣ ਦਿਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਤਿਅਮ ਕੰਨਿਆ ਕਾਲਜ ਦੀ ਐਨ.ਸੀ.ਸੀ. ਕੈਡਟ ਪੂਨਮ ਦੀ 26 ਜਨਵਰੀ ਦੀ ਦਿੱਲੀ ਪਰੇਡ ਲਈ ਹੋਈ ਚੋਣ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ- ਸ਼ੰਕਰ ਕਟਾਰੀਆ
Ad Position 24
No active advertisement