ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹਰ ਆਗੂ ਅਤੇ ਵਰਕਰ ਦਾ ਮਾਣ-ਸਨਮਾਨ ਕਰਦਾ ਹੈ ਕਟਾਰੀਆ ਪਰਿਵਾਰ-ਸਰਪੰਚ ਮੱਲੇਵਾਲਾ <br/>

Ad Position 21
No active advertisement
ਅਜੀਤ ਡੈਸਕ 01-01-2026
ਮੱਖੂ, 31 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਵਕੀਲਾਂ ਵਾਲਾ ਤੋਂ ਆਪਣੇ ਵਿਰੋਧੀਆਂ ਨੂੰ ਹਰਾ ਕੇ ਵੱਡੀ ਜਿੱਤ ਹਾਸਲ ਕਰਦਿਆਂ ਇਕ ਕਾਬਲ ਅਤੇ ਲੋਕਪਿ੍ਯ ਆਗੂ ਵਜੋਂ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ | ਅਸੀਂ ਆਸ ਕਰਦੇ ਹਾਂ ਕਿ ਇਹ ਯੂਥ ਆਗੂ ਭਵਿੱਖ ਵਿਚ ਹੋਰ ਵੱਡੀਆਂ ਬੁਲੰਦੀਆਂ ਛੂਹੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਅਤੇ ਸਰਪੰਚ ਸੁਖਜੀਤ ਸਿੰਘ ਮੱਲੇਵਾਲਾ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਪਿੰਡ ਵਿਚੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦਾ ਮਾਣ ਹੋਰ ਵਧਾਇਆ ਹੈ | ਸਰਪੰਚ ਮੱਲੇਵਾਲਾ ਨੇ ਕਿਹਾ ਕਿ ਕਟਾਰੀਆ ਪਰਿਵਾਰ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੰਦਾ ਆ ਰਿਹਾ ਹੈ, ਜਿਸ ਕਾਰਨ ਹਲਕਾ ਜ਼ੀਰਾ ਦੀ ਜਨਤਾ ਵਿਚ ਖ਼ੁਸ਼ੀ ਅਤੇ ਭਰੋਸਾ ਨਜ਼ਰ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਲਕਾ ਜ਼ੀਰਾ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਹੋਏ ਏ. ਐੱਨ. ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ ਅਗਲੀ ਖ਼ਬਰ ਬਿਜਲੀ ਬਿੱਲ ਨਾ ਭਰਨ ਕਾਰਨ ਹਨੇਰੇ ਅੰਦਰ ਪਾਰਕਾਂ ਵਿਚ ਲੱਗੀਆਂ ਐਲ. ਈ. ਡੀ. ਸਕਰੀਨਾਂ ਅਤੇ ਝੂਲਿਆਂ ਦੀ ਹੋ ਰਹੀ ਚੋਰੀ
Ad Position 24
No active advertisement