ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੇਵਾ ਮੁਕਤ ਹੋਏ ਏ. ਐੱਨ. ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ

Ad Position 21
No active advertisement
ਅਜੀਤ ਡੈਸਕ 01-01-2026
ਫਿਰੋਜ਼ਪੁਰ, 31 ਦਸੰਬਰ (ਗੁਰਿੰਦਰ ਸਿੰਘ)-ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਫਿਰੋਜ਼ਪੁਰ ਰੇਂਜ ਦਫ਼ਤਰ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਡੀ.ਐਸ.ਪੀ. ਜਸਬੀਰ ਸਿੰਘ ਨੂੰ ਉਹਨਾਂ ਦੀ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਉਹ 17 ਨਵੰਬਰ 1992 ਨੂੰ ਪੰਜਾਬ ਪੁਲਿਸ ਵਿਚ ਭਰਤੀ ਹੋਏ ਸਨ ਅਤੇ ਲਗਭਗ 33 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੇਵਾਮੁਕਤ ਹੋ ਗਏ ਹਨ | ਉਹਨਾਂ ਨੇ 8 ਅਪ੍ਰੈਲ 2025 ਨੂੰ ਡੀ.ਐਸ.ਪੀ. ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਈ | ਵਿਦਾਇਗੀ ਸਮਾਰੋਹ ਦੌਰਾਨ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜਸਬੀਰ ਸਿੰਘ ਪੰਨੂ ਦੀ ਮਿਹਨਤ ਅਤੇ ਇਮਾਨਦਾਰੀ ਦੀ ਸ਼ਲਾਘਾ ਕੀਤੀ | ਸੀਨੀਅਰ ਅਧਿਕਾਰੀਆਂ ਨੇ ਉਹਨਾਂ ਦੇ ਤਜਰਬੇ ਅਤੇ ਵਿਭਾਗ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਹਨਾਂ ਦੇ ਸੁਖਾਵੇਂ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੂਹ ਸਟਾਫ ਵਲੋਂ ਉਹਨਾਂ ਨੂੰ ਸਤਿਕਾਰ ਸਹਿਤ ਵਿਦਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਪ ਆਗੂ ਹਰਮੀਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ- ਪਾਰਟੀ ਨੇ ਬਣਾਇਆ ਮਾਲਵਾ ਜ਼ੋਨ ਦਾ ਕੋਆਰਡੀਨੇਟਰ <br/> ਅਗਲੀ ਖ਼ਬਰ ਹਰ ਆਗੂ ਅਤੇ ਵਰਕਰ ਦਾ ਮਾਣ-ਸਨਮਾਨ ਕਰਦਾ ਹੈ ਕਟਾਰੀਆ ਪਰਿਵਾਰ-ਸਰਪੰਚ ਮੱਲੇਵਾਲਾ <br/>
Ad Position 24
No active advertisement