05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਐੱਨ. ਐੱਮ. ਐੱਮ. ਐੱਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ-ਜ਼ਿਲ੍ਹਾ ਸਿੱਖਿਆ ਅਧਿਕਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਫ਼ਿਰੋਜ਼ਪੁਰ, 1 ਜਨਵਰੀ (ਗੁਰਿੰਦਰ ਸਿੰਘ)-4 ਜਨਵਰੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਐਨ. ਐਮ. ਐਮ. ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਦੀ ਸੁਚਾਰੂ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰੀਖਿਆ ਦੀ ਤਿਆਰੀ ਤੇ ਪ੍ਰਬੰਧਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਐਨ. ਐਮ. ਐਮ. ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦਾ ਮੁੱਖ ਉਦੇਸ਼ ਨਿਪੁੰਨ ਵਿਦਿਆਰਥੀਆਂ ਦੀ ਪਛਾਣ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਅਗਲੇ ਅਕਾਦਮਿਕ ਪੱਧਰ 'ਤੇ ਆਰਥਿਕ ਅਤੇ ਅਕਾਦਮਿਕ ਸਹਾਇਤਾ ਮਿਲ ਸਕੇ | ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਵਿਦਿਆਰਥੀਆਂ ਲਈ ਆਪਣੀ ਯੋਗਤਾ ਦਰਸਾਉਣ ਦਾ ਮਹੱਤਵਪੂਰਨ ਮੌਕਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਇਸ ਪ੍ਰੀਖਿਆ ਲਈ ਕੁੱਲ 10 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ | ਜਿਨ੍ਹਾਂ ਦੀ ਚੋਣ ਵਿਦਿਆਰਥੀਆਂ ਦੀ ਸਹੂਲਤ ਤੇ ਆਵਾਜਾਈ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਗਈ ਹੈ | ਸਾਰੇ ਪ੍ਰੀਖਿਆ ਕੇਂਦਰਾਂ 'ਤੇ ਬੁਨਿਆਦੀ ਸਹੂਲਤਾਂ ਜਿਵੇਂ ਕਿ ਬੈਠਕ, ਰੌਸ਼ਨੀ, ਸਾਫ਼-ਸੁਥਰਾ ਵਾਤਾਵਰਨ ਤੇ ਪੀਣ ਵਾਲੇ ਪਾਣੀ ਦੀ ਚੰਗੀ ਵਿਵਸਥਾ ਕੀਤੀ ਗਈ ਹੈ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਲਈ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਸਾਰੇ ਅਧਿਕਾਰੀਆਂ ਤੇ ਸਟਾਫ਼ ਨੂੰ ਪ੍ਰੀਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਅਗਾਹ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਅਨਿਯਮਿਤਤਾ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਨਿਰਪੱਖਤਾ ਨੂੰ ਹਰ ਹਾਲਤ 'ਚ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਲੋੜੀਂਦੇ ਸੁਰੱਖਿਆ ਪ੍ਰਬੰਧ ਵੀ ਪੂਰੀ ਤਰ੍ਹਾਂ ਕਰ ਲਏ ਗਏ ਹਨ | ਉਨ੍ਹਾਂ ਪ੍ਰੀਖਿਆ 'ਚ ਸ਼ਾਮਿਲ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ ਸਿਰ ਆਪਣੇ ਪ੍ਰੀਖਿਆ ਕੇਂਦਰ 'ਤੇ ਪਹੁੰਚਣ, ਆਪਣੇ ਐਡਮਿਟ ਕਾਰਡ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਤੇ ਪ੍ਰੀਖਿਆ ਸੰਬੰਧੀ ਨਿਯਮਾਂ ਦੀ ਪਾਲਣਾ ਕਰਨ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਮੀਦ ਹੈ ਇਹ ਪ੍ਰੀਖਿਆ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਹਸਪਤਾਲਾਂ ਅਤੇ ਟਿਫ਼ਨ ਸੈਂਟਰਾਂ ਤੋਂ ਦੁਖੀ ਮੁਹੱਲਾ ਵਾਸੀਆਂ ਨੇ ਗਲੀ 'ਚ ਲਗਾਏ ਨੋ ਪਾਰਕਿੰਗ ਦੇ ਪੋਸਟਰ ਅਗਲੀ ਖ਼ਬਰ ਮੋਹਨ ਕੇ ਉਤਾੜ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ <br/>
Ad Position 24