08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਰਕਾਰ ਪੱਤਰਕਾਰਾਂ ਸਮੇਤ ਸਮਾਜਿਕ ਕਾਰਕੁਨਾਂ ਦੀ ਆਵਾਜ਼ ਬੰਦ ਕਰਨ 'ਤੇ ਤੁਲੀ-ਗੁਰਦੀਪ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 03-01-2026
ਗੁਰੂਹਰਸਹਾਏ, 2 ਜਨਵਰੀ (ਹਰਚਰਨ ਸਿੰਘ ਸੰਧੂ)-ਲੋਕਤੰਤਰ ਦਾ ਚੌਥਾ ਥੰਮ੍ਹ ਸਮਝੇ ਜਾਂਦੇ ਮੀਡੀਆ ਤੇ ਸਮਾਜਿਕ ਕਾਰਕੁਨਾਂ ਦੀ ਬੁਲੰਦ ਆਵਾਜ਼ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬੰਦ ਕਰਨ 'ਤੇ ਤੁਲੀ ਹੋਈ ਹੈ ਤੇ ਇਨ੍ਹਾਂ ਦੀ ਆਵਾਜ਼ ਦਬਾਉਣ ਲਈ ਝੂਠੇ ਕੇਸ ਦਰਜ ਕਰ ਰਹੀ ਹੈ | ਇਸ ਦੀ ਨਿੰਦਾ ਕਰਦਿਆਂ ਹਲਕਾ ਗੁਰੂਹਰਸਹਾਏ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਇਹ ਵਿਚਾਰ ਪ੍ਰਗਟ ਕੀਤੇ | ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇ ਕੋਈ ਆਵਾਜ਼ ਉੱਠਦੀ ਹੈ ਤਾਂ ਉਸ ਨੰੂ ਦਬਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ | ਜੋ ਆਮ ਆਦਮੀ ਪਾਰਟੀ ਦੀ ਦਿੱਲੀ ਹਾਈਕਮਾਨ ਦੇ ਇਸ਼ਾਰਿਆਂ ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ ਵਿਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਤੇ ਦਿੱਲੀ ਦੇ ਪਾਰਟੀ ਆਗੂਆਂ ਨੂੰ ਇਹ ਅਹਿਸਾਸ ਹੋ ਚੁੱਕਿਆ ਕਿ ਉਨ੍ਹਾਂ ਦਾ ਅਸਲ ਚਿਹਰਾ ਪੰਜਾਬੀਆਂ ਅੱਗੇ ਬੇਨਕਾਬ ਹੋ ਗਿਆ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ | ਗੁਰਦੀਪ ਢਿੱਲੋਂ ਨੂੰ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਨਿਰਪੱਖ ਪੱਤਰਕਾਰਾਂ ਤੇ ਕਾਰਕੁਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਰੱਦ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ 'ਚ ਨਵੇਂ ਸਾਲ ਦਾ ਸਮਾਗਮ ਉਤਸ਼ਾਹ ਤੇ ਸਾਦਗੀ ਨਾਲ ਮਨਾਇਆ ਅਗਲੀ ਖ਼ਬਰ ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ, ਹਲਕਾ ਮੌੜ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ <br/>
Ad Position 24