ਮਮਦੋਟ, 2 ਜਨਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਦੁਆਰਾ ਕਈ ਸਰਗਰਮ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਜਿਸ 'ਚ ਨੰਬਰਦਾਰ ਯੂਨੀਅਨ ਮਮਦੋਟ ਦੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਜੋਗਾ ਸਿੰਘ ਮੁਰਕ ਵਾਲਾ ਨੰੂ ਜ਼ਿਲ੍ਹਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ | ਮਮਦੋਟ ਬਲਾਕ ਨਾਲ ਸੰਬੰਧਿਤ ਇਨ੍ਹਾਂ ਆਗੂਆਂ ਦੀਆਂ ਨਿਯੁਕਤੀਆਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਦੇ ਕੌਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਜੱਜਬੀਰ ਸਿੰਘ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਸਿੱਧੂ, ਇੰਦਰਜੀਤ ਸਿੰਘ ਟਿੱਬੀ, ਬਚਿੱਤਰ ਸਿੰਘ ਕੁੜਮਾਂ ਸਰਪੰਚ, ਜਸਬੀਰ ਸਿੰਘ ਸ਼ਰਮਾ ਕਿਸਾਨ ਆਗੂ, ਜਸਪਾਲ ਸਿੰਘ ਲੱਖੋਂ ਕਿ ਸਰਕਲ ਪ੍ਰਧਾਨ, ਹੇਮਨ ਧਵਨ, ਸੁਰਿੰਦਰ ਕਾਲਾ ਸ਼ਹਿਰੀ ਪ੍ਰਧਾਨ ਮਮਦੋਟ ਵਲੋਂ ਵਧਾਈਆਂ ਅਤੇ ਜ਼ਿਲ੍ਹਾ ਪ੍ਰਧਾਨ ਆਪਣੀ ਇਸ ਨਿਯੁਕਤੀ 'ਤੇ ਉਕਤ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕਰਦੇ ਹੋਏ | ਆਪੋ ਆਪਣੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਹੋਰ ਵੀ ਮਜ਼ਬੂਤ ਕਰਨ ਦਾ ਵਾਅਦਾ ਦੁਹਰਾਇਆ ਹੈ |