08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਅÏਰਤਾਂ ਲਈ ਸਿਹਤ ਤੇ ਰੋਜ਼ਗਾਰ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-01-2026
ਫ਼ਿਰੋਜ਼ਪੁਰ, 2 ਜਨਵਰੀ (ਗੁਰਿੰਦਰ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਅÏਰਤਾਂ ਲਈ ਸਿਹਤ ਅਤੇ ਰੋਜ਼ਗਾਰ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਆਯੋਜਿਤ ਕੀਤਾ | ਇਸ ਮੌਕੇ ਆਯੁਰਵੇਦ ਵਿਭਾਗ ਵਲੋਂ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗ ਕੈਂਪ ਤੇ ਸਿਹਤ ਵਿਭਾਗ ਵਲੋਂ ਸਿਹਤ ਜਾਂਚ ਕੈਂਪ ਲਗਾਇਆ, ਜਿਸ 'ਚ 183 ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ | ਇਸ ਤੋਂ ਬਿਨਾਂ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵਲੋਂ ਆਪਣੇ ਸਮਾਨ ਦੀ ਵਿੱਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ | ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵਲੋਂ ਵਿਸ਼ੇਸ਼ ਤੌਰ 'ਤੇ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਅਤੇ ਮੌਕੇ 'ਤੇ 40 ਨਿਯੁਕਤੀ ਪੱਤਰ ਵੀ ਦਿੱਤੇ ਗਏ | ਇਸ ਮੌਕੇ 21 ਬੁਢਾਪਾ ਤੇ ਵਿਧਵਾ ਅÏਰਤਾਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਮੌਕੇ 'ਤੇ ਦਿੱਤੇ ਗਏ | ਕੈਂਪ 'ਚ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਰਾਜਬੀਰ ਸਿੰਘ ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਦੇ ਧਰਮ-ਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਹਾਇਕ ਕਮਿਸ਼ਨਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਬੱਚੀਆਂ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਵੀ ਜਿਥੇ ਸਿਹਤ ਜਾਂਚ ਲਈ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਸਨ ਉਥੇ ਹੀ ਹੋਰ ਵੀ ਵੱਖ-ਵੱਖ ਸਕੀਮਾਂ ਦੇ ਲਾਭ ਮੌਕੇ 'ਤੇ ਦਿੱਤੇ ਗਏ ਹਨ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅÏਰਤਾਂ ਦੀ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੀਆਂ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਸਕੂਲੀ ਵਿਦਿਆਰਥਣਾਂ ਤੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਸ 'ਚ ਲੋਕ ਗੀਤ, ਜਿਮਨਾਸਟਿਕ, ਗਿੱਧਾ ਆਦਿ ਦੀ ਵੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਜ਼ੀਰਾ ਸਤਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲ ਦੇ ਡਾਇਰੈਕਟਰ ਐੱਸ. ਪੀ. ਅਨੰਦ, ਪਿ੍ੰਸੀਪਲ ਡਾ. ਪ੍ਰਵੀਨ ਔਲ਼ ਸਮੂਹ ਅਧਿਆਪਕ ਅਤੇ ਵਿਭਾਗੀ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਲਈ ਬਣਾਏ ਕੇਂਦਰਾਂ ਨੇੜੇ ਪਾਬੰਦੀਆਂ, ਧਾਰਾ 163 ਲਾਗੂ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਵੈਰੜ ਤੇ ਸਕੱਤਰ ਜਨਰਲ ਜੋਗਾ ਸਿੰਘ ਨੂੰ ਆਗੂਆਂ ਵਲੋਂ ਵਧਾਈਆਂ...
Ad Position 24