ਫ਼ਿਰੋਜ਼ਪੁਰ, 2 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ 'ਯੂਥ ਅਗੇਂਸਟ ਡਰੱਗ' 6 ਦਸੰਬਰ ਤੋਂ 6 ਜਨਵਰੀ ਤੱਕ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਮੈਡਮ ਅਨੁਰਾਧਾ ਦੀ ਅਗਵਾਈ ਅਧੀਨ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਮੈਡੀਕਲ ਕੈਂਪ ਲਗਾਇਆ | ਮੈਡੀਕਲ ਕੈਂਪ ਵਿਚ ਕੈਦੀਆਂ ਦੀ ਜਾਂਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਕੀਤੀ ਗਈ | ਇਸ ਮੌਕੇ ਮੈਡਮ ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ, ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਤੇ ਹੋਰ ਜੇਲ੍ਹ ਅਧਿਕਾਰੀ ਹਾਜ਼ਰ ਸਨ | ਜੱਜ ਸਾਹਿਬ ਨੇ ਕੈਦੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ 'ਯੂਥ ਅਗੇਂਸਟ ਡਰੱਗ' ਬਾਰੇ ਜਾਣੂ ਕਰਵਾਉਂਦੇ ਹੋਏ ਪ੍ਰੇਰਿਤ ਕੀਤਾ ਕਿ ਨਸ਼ੇ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ ਤੇ ਇਨ੍ਹਾਂ ਤੋਂ ਦੂਰ ਰਹਿਣ ਚਾਹੀਦਾ ਹੈ |