09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਨੁੱਖਤਾ ਦੀ ਮਿਸਾਲ ਬਣੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ

Ad Position 21
No active advertisement
ਅਜੀਤ ਡੈਸਕ 03-01-2026
ਫ਼ਿਰੋਜ਼ਪੁਰ, 2 ਜਨਵਰੀ (ਗੁਰਿੰਦਰ ਸਿੰਘ)-ਮਨੁੱਖਤਾ ਤੇ ਸੇਵਾ ਭਾਵਨਾ ਦੀ ਜਿਉਂਦੀ ਜਾਗਦੀ ਮਿਸਾਲ ਬਣੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਇਕ ਵਾਰ ਫਿਰ ਦਰਿਆ ਦਿਲੀ ਦਾ ਸਬੂਤ ਦਿੰਦਿਆਂ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਕਰ ਕੇ ਸਲਾਹੁਣਯੋਗ ਕਾਰਜ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਦੱਸਿਆ ਕਿ ਅੱਜ ਉਹ ਆਪਣੇ ਸਾਥੀਆਂ ਸਮੇਤ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਕੇ ਵਾਪਸ ਆ ਰਹੇ ਸਨ | ਇਸ ਦੌਰਾਨ ਜਦੋਂ ਉਹ ਗੱਗੋਬੂਆ ਪਿੰਡ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਇਕ ਕਾਰ ਹਾਦਸਾਗ੍ਰਸਤ ਹੋ ਕੇ ਸੜਕ ਕਿਨਾਰੇ ਸੇਮ ਨਾਲੇ 'ਚ ਡਿੱਗੀ ਹੋਈ ਹੈ | ਉਨ੍ਹਾਂ ਦੇਖਿਆ ਕਿ ਮੌਕੇ 'ਤੇ ਇਕੱਠੇ ਹੋਏ ਲੋਕ ਘਬਰਾਏ ਹੋਏ ਸਨ ਅਤੇ ਮਦਦ ਦੀ ਉਡੀਕ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਅਪੀਲ 'ਤੇ ਤੁਰੰਤ ਸੇਵਾ ਭਾਵਨਾ ਦਿਖਾਉਂਦੇ ਹੋਏ ਉਨ੍ਹਾਂ ਆਪਣੀ ਗੱਡੀ ਨਾਲ ਟੋਚਨ ਬੰਨ੍ਹ ਕੇ ਹਾਦਸਾਗ੍ਰਸਤ ਕਾਰ ਨੂੰ ਸੇਮ ਨਾਲੇ 'ਚੋਂ ਸਹੀ ਸਲਾਮਤ ਬਾਹਰ ਕੱਢਿਆ, ਜਿਸ ਨਾਲ ਵੱਡਾ ਹਾਦਸਾ ਹੋਣੋਂ ਟੱਲ ਗਿਆ | ਉਨ੍ਹਾਂ ਕਿਹਾ ਕਿ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਮਿਹਰ ਸਦਕਾ ਇਸ ਘਟਨਾ ਵਿਚ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ | ਇਸ ਮੌਕੇ ਮੌਜੂਦ ਲੋਕਾਂ ਨੇ ਸੁਖਪਾਲ ਸਿੰਘ ਨੰਨੂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਦੁੱਖ-ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕੀਤਾ ਬਠਿੰਡਾ ਵਾਸੀ ਗਿ੍ਫ਼ਤਾਰ ਅਗਲੀ ਖ਼ਬਰ ਹਾਈ ਕੋਰਟ ਨੇ ਨਗਰ ਕੌਂਸਲ ਜ਼ੀਰਾ ਵਲੋਂ ਸੋਧੀਆਂ ਵਾਰਡਬੰਦੀਆਂ ਕੀਤੀਆਂ ਰੱਦ
Ad Position 24