ਫ਼ਿਰੋਜ਼ਪੁਰ, 2 ਜਨਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ 'ਚ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਬਠਿੰਡਾ ਵਾਸੀ ਨੂੰ 4.93 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਨਵੇਂ ਸਾਲ ਦਾ ਪਹਿਲਾ ਮੁਕੱਦਮਾ 21/61/85 ਐਨ. ਡੀ. ਪੀ. ਐੱਸ. ਐਕਟ ਨਾਨ ਕਮਰਸ਼ੀਅਲ ਤਹਿਤ ਦਰਜ ਕੀਤਾ | ਜਾਂਚ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਸਤਿੰਦਰ ਸਿੰਘ ਉਰਫ਼ ਸ਼ਨੀ ਪੁੱਤਰ ਰਣਜੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਘੇਰ ਚੜ੍ਹਤ ਸਿੰਘ ਥਾਣਾ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਹਾਲ ਨੇੜੇ ਪਟਿਆਲਾ ਫਾਟਕ ਗੁਗਾ ਮੈਡੀਕਲ ਚੈੱਕ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਵਲੋਂ ਸੁੱਟੇ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਵਿਚੋਂ 4.93 ਗਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਬਰਾਮਦ ਹੋਈ | ਜਿਸ ਦੇ ਆਧਾਰ 'ਤੇ ਉਸ ਨੰੂ ਗਿ੍ਫ਼ਤਾਰ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |