09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ 'ਚ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ

Ad Position 21
No active advertisement
ਅਜੀਤ ਡੈਸਕ 03-01-2026
ਮੁੱਦਕੀ, 2 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਪਹਿਲੀ ਐਂਗਲੋ ਸਿੱਖ ਵਾਰ ਦੇ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿਤ ਦੋ ਦਿਨਾਂ ਸ਼ਹੀਦੀ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਮੁੱਦਕੀ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | 18 ਪੋਹ ਦੀ ਸਵੇਰ ਭਾਰੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਸ਼ਰਧਾਪੂਰਵਕ ਹਾਜ਼ਰੀ ਭਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਨਮੁੱਖ ਨਤਮਸਤਕ ਹੋਈਆਂ | ਇਸ ਸੰਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਪ੍ਰਧਾਨ ਕੇਵਲ ਸਿੰਘ ਨੇ ਦੱਸਿਆ ਕਿ ਸ਼ਹੀਦੀ ਮੇਲੇ ਦੇ ਪਹਿਲੇ ਦਿਨ 30 ਦਸੰਬਰ ਨੂੰ ਇਕ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਲੋਹਾਮ ਤੇ ਜੀਤ ਸਿੰਘ ਵਾਲਾ ਅਤੇ 31 ਦਸੰਬਰ ਨੂੰ ਮਹਾਨ ਨਗਰ ਕੀਰਤਨ ਕਸਬਾ ਮੁੱਦਕੀ ਵਿਖੇ ਸਜਾਇਆ | ਨਵੇਂ ਸਾਲ 1 ਜਨਵਰੀ 18 ਪੋਹ ਨੂੰ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਮੇਲੇ ਵਾਲੇ ਦਿਨ ਸਵੇਰ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਰਾਗੀ ਤੇ ਕਵੀਸ਼ਰੀ ਜਥਿਆਂ ਵਲੋਂ ਆਪਣੀ ਵਾਰਾਂ ਰਾਹੀਂ ਸ਼ਹੀਦਾਂ ਦੀ ਯਾਦ ਤਾਜ਼ਾ ਕਰਦੇ ਹੋਏ ਪਹਿਲੀ ਐਂਗਲੋ ਸਿੱਖ ਵਾਰ 'ਤੇ ਚਾਨਣਾ ਪਾਇਆ | ਸ਼ਹੀਦੀ ਜੋੜ ਮੇਲੇ 'ਤੇ 11 ਪ੍ਰਾਣੀਆਂ ਨੂੰ ਅੰਮਿ੍ਤ ਪਾਣ ਕਰਵਾਇਆ ਅਤੇ ਸੰਗਤਾਂ ਦੇ ਭਾਰੀ ਸਹਿਯੋਗ ਸਦਕਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਆਧੁਨਿਕ ਤਕਨੀਕ ਦਾ ਤਿਆਰ ਕੀਤੇ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ | ਇਸ ਮੌਕੇ ਸ਼ਹੀਦ ਗੰਜ ਪਬਲਿਕ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਚੰਦੜ, ਮੀਤ ਪ੍ਰਧਾਨ ਗੋਪਿੰਦਰ ਸਿੰਘ ਮੱਲੀ, ਪਿ੍ੰਸੀਪਲ ਸੰਜੀਵ ਜੈਨ, ਗੁਰਤੇਜ ਸਿੰਘ ਸਰਾਂ ਪੱਤਲੀ, ਕੈਸ਼ੀਅਰ ਜਸਬੀਰ ਸਿੰਘ ਮੱਲੀ, ਕਾਲਜ ਚੇਅਰਮੈਨ ਰਛਪਾਲ ਸਿੰਘ ਮੱਲੀ, ਭੁਪਿੰਦਰ ਸਿੰਘ ਸਰਾਂ ਪੱਤਲੀ, ਕਾਲਜ ਚੇਅਰਮੈਨ ਰਛਪਾਲ ਸਿੰਘ, ਸੁਖਜੀਤ ਕੌਰ ਕਾਲਜ ਪਿ੍ੰਸੀਪਲ ਦਾ ਸਕੂਲ 'ਚ ਨਿਭਾਈਆਂ ਵਧੀਆ ਕਾਰਗੁਜ਼ਾਰੀ ਕਰਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ | ਅਖੀਰ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਸ਼ਹੀਦੀ ਸਮਾਗਮ ਨੂੰ ਸ਼ਰਧਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਧਾਨ ਕੇਵਲ ਸਿੰਘ, ਮੈਨੇਜਰ ਬਾਬਾ ਗੁਰਜੰਟ ਸਿੰਘ ਲੋਹਾਮ, ਸੂਬੇਦਾਰ ਬਲਵਿੰਦਰ ਸਿੰਘ ਮੀਤ ਪ੍ਰਧਾਨ, ਪ੍ਰਗਟ ਸਿੰਘ ਖ਼ਾਲਸਾ ਸੈਕਟਰੀ, ਹਰਦੀਪ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਰਛਪਾਲ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਹਰਨੇਕ ਸਿੰਘ, ਸੁਖਮੰਦਰ ਸਿੰਘ ਖੋਸਾ, ਹਰਮਨ ਸਿੰਘ, ਜਗਸੀਰ ਸਿੰਘ ਜੱਗਾ, ਬਾਬਾ ਦਲੀਪ ਸਿੰਘ, ਬਾਬਾ ਸ਼ੇਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ ਸੇਵਾਦਾਰ, ਰਣਜੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਨੇ ਵੱਧ-ਚੜ੍ਹ ਕੇ ਸੇਵਾ ਨਿਭਾਈ | ਇਸ ਤੋਂ ਇਲਾਵਾ ਸੁਰਜੀਤ ਸਿੰਘ ਬਰਾੜ ਕੈਨੇਡਾ ਵਲੋਂ ਵੀ ਨਗਰ ਕੀਰਤਨ 'ਚ ਵੱਧ-ਚੜ੍ਹ ਕੇ ਸੇਵਾ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਦਸੰਬਰ 'ਚ ਟਿਕਟ ਚੈਕਿੰਗ ਰਾਹੀਂ 2.56 ਕਰੋੜ ਦਾ ਮਾਲੀਆ ਹੋਇਆ ਇਕੱਠਾ ਅਗਲੀ ਖ਼ਬਰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕੀਤਾ ਬਠਿੰਡਾ ਵਾਸੀ ਗਿ੍ਫ਼ਤਾਰ
Ad Position 24