09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਸਮਾਰਟ ਮੀਟਰ ਬਿਜਲੀ ਦਫਤਰ ਜਮ੍ਹਾਂ ਕਰਵਾਏ

Ad Position 21
No active advertisement
ਅਜੀਤ ਡੈਸਕ 03-01-2026
ਜ਼ੀਰਾ, 2 ਜਨਵਰੀ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਢੰਡੀਆਂ ਕਲਾਂ ਤੇ ਢੰਡੀਆਂ ਖ਼ੁਰਦ 'ਚ 34 ਦੇ ਕਰੀਬ ਚਿੱਪ ਵਾਲੇ ਮੀਟਰ ਉਤਾਰ ਕੇ ਐਸ. ਡੀ. ਓ. ਬਿਜਲੀ ਬੋਰਡ ਦਫਤਰ ਮੱਖੂ ਨੂੰ ਸੌਂਪੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਰਜੀਤ ਸਿੰਘ, ਸੁਖਪਾਲ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਖ਼ਜ਼ਾਨਚੀ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਨੰਬਰਦਾਰ ਜਰਮਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ, ਜਿਸ ਦੇ ਚੱਲਦਿਆਂ ਬਿਜਲੀ ਬੋਰਡ ਦਾ ਪ੍ਰਾਈਵੇਟ ਕਰਨ ਕੀਤਾ ਜਾ ਰਿਹਾ ਹੈ | ਜੋ ਪੰਜਾਬ ਵਾਸੀਆਂ ਲਈ ਬੜਾ ਘਾਤਕ ਸਿੱਧ ਹੋਵੇਗਾ ਪੰਜਾਬ ਸਰਕਾਰ ਦੇ ਇਸ ਲੋਕ ਮਾਰੂ ਫ਼ੈਸਲੇ ਨੂੰ ਕਿਸਾਨ ਜਥੇਬੰਦੀਆਂ ਵਲੋਂ ਹਰਗਿਜ਼ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ, ਗੁਰਮੇਲ ਸਿੰਘ ਮਿਸਤਰੀ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਪਿਆਰਾ ਸਿੰਘ ਜਗਤਾਰ ਸਿੰਘ, ਦੀਪ ਸਿੰਘ, ਰਣਧੀਰ ਸਿੰਘ ਸਰਪੰਚ, ਬਲਦੇਵ ਸਿੰਘ ਇੰਦਰ ਸਿੰਘ, ਜਗਜੀਤ ਸਿੰਘ ਨੰਬਰਦਾਰ, ਚਰਨਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਢਿੱਲੋਂ ਦਾ ਸਿਰੋਪਾਓ ਨਾਲ ਸਨਮਾਨ ਅਗਲੀ ਖ਼ਬਰ ਤਲਵੰਡੀ ਭਾਈ ਦੇ ਅਕਾਲੀ ਆਗੂਆਂ ਨੂੰ ਵੱਖ-ਵੱਖ ਅਹੁਦੇ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24