09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

16 ਦੇ ਜ਼ਿਲ੍ਹਾ ਪੱਧਰੀ ਧਰਨੇ 'ਚ ਭਾਕਿਯੂ ਦੀਪ ਸਿੱਧੂ ਕੇਂਦਰ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਕਰੇਗੀ ਜ਼ੋਰਦਾਰ ਵਿਰੋਧ-ਬਾਠ

Ad Position 21
No active advertisement
ਅਜੀਤ ਡੈਸਕ 03-01-2026
ਮੁੱਦਕੀ, 2 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਬਿਜਲੀ ਸੋਧ ਬਿੱਲ 2025 ਨੂੰ ਰੱਦ, ਮਨਰੇਗਾ ਸਕੀਮ, ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਆਦਿ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਦਿੱਤੇ ਜਾ ਰਹੇ ਧਰਨੇ ਦਾ ਭਾਰਤੀ ਕਿਸਾਨ ਯੂਨੀਅਨ ਦੀਪ ਸਿੱਧੂ ਸਮਰਥਨ ਕਰਦੀ ਹੈ ਅਤੇ ਧਰਨੇ 'ਚ ਭਾਰੀ ਗਿਣਤੀ 'ਚ ਪਹੁੰਚੇਗੀ | ਇਹ ਪ੍ਰਗਟਾਵਾ ਪੰਜਾਬ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਬਿਜਲੀ ਸੋਧ ਬਿੱਲ 2025 ਬਹੁਤ ਹੀ ਘਾਤਕ ਹੈ, ਜੋ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਨੂੰ ਵੀ ਭਾਰੀ ਨੁਕਸਾਨ ਪਹੰੁਚਾਏਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਹਿਤ ਵਿਚ ਨਹੀਂ ਹੈ, ਜੋ ਲਗਾਤਾਰ ਲੋਕ ਵਿਰੋਧੀ ਬਿੱਲ ਪਾਸ ਕਰਕੇ ਪੰਜਾਬ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਦੀਪ ਸਿੱਧੂ ਭਾਰੀ ਵਿਰੋਧਤਾ ਕਰਦੀ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੀ ਦਿੱਤੀ ਗਈ ਕਾਲ ਦਾ ਉਹ ਸਵਾਗਤ ਕਰਦੇ ਹਨ ਅਤੇ ਕਿਸਾਨ, ਮਜ਼ਦੂਰਾਂ ਤੇ ਲੋਕਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ 'ਚ ਭਾਕਿਯੂ ਦੀਪ ਸਿੱਧੂ ਜਥੇਬੰਦੀ ਵੱਧ-ਚੜ੍ਹ ਕੇ ਹਿੱਸਾ ਲੈ ਕੇ ਕੇਂਦਰ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਜ਼ੋਰਦਾਰ ਵਿਰੋਧ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮਹੀਨੇਵਾਰ ਮੀਟਿੰਗ ਅਗਲੀ ਖ਼ਬਰ ਐਨ. ਜੀ. ਓ. ਕੋਆਰਡੀਨੇਸ਼ਨ ਸੁਸਾਇਟੀ ਨੇ 2026 ਦੀ ਸਮਾਜ ਭਲਾਈ ਯੋਜਨਾ ਦੀ ਕੀਤੀ ਸ਼ੁਰੂਆਤ
Ad Position 24