09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ

Ad Position 21
No active advertisement
ਅਜੀਤ ਡੈਸਕ 03-01-2026
ਫ਼ਿਰੋਜ਼ਪੁਰ, 2 ਜਨਵਰੀ (ਗੁਰਿੰਦਰ ਸਿੰਘ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵਲੋਂ ਬਸਤੀ ਟੈਂਕਾਂ ਵਾਲੀ ਤੇ ਪਿੰਡ ਮੱਲਵਾਲ ਵਿਖੇ ਪੈਂਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਆਮ ਆਦਮੀ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ 'ਚ ਹੋਰ ਸੁਧਾਰ ਲਈ ਸੁਝਾਅ ਵੀ ਲਏ | ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ 'ਚ ਫੇਰੀ ਪਾਈ ਅਤੇ ਓ. ਪੀ. ਡੀ. ਸੇਵਾਵਾਂ, ਮੁਫ਼ਤ ਦਵਾਈਆਂ ਦੀ ਜਾਂਚ, ਸਾਫ਼-ਸਫ਼ਾਈ, ਡਾਕਟਰੀ ਸਾਜੋ-ਸਾਮਾਨ ਦਾ ਵੀ ਨਿਰੀਖਣ ਕੀਤਾ | ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਖੁੱਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਆਮ ਆਦਮੀ ਕਲੀਨਿਕਾਂ 'ਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਤੇ ਕਈ ਤਰ੍ਹਾਂ ਦੇ ਡਾਕਟਰੀ ਟੈੱਸਟ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਚ ਗਰਭਵਤੀ ਅÏਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ 'ਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿੱਤੀ ਜਾਵੇ | ਇਸ ਮੌਕੇ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਤੇ ਚਮਕੌਰ ਸਾਹਿਬ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮਹੀਨੇਵਾਰ ਮੀਟਿੰਗ
Ad Position 24