10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਾਲ 2026 ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣ ਲਈ ਸਮਰਪਿਤ ਰਹੇਗਾ-ਨਰੇਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 03-01-2026
ਜ਼ੀਰਾ, 2 ਜਨਵਰੀ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਵਰਗਾਂ ਦੀ ਸਾਂਝੀ ਲੋਕ ਪੱਖੀ ਸਰਕਾਰ ਹੈ ਜਿਸ ਕਰਕੇ ਬੀਤਿਆ ਸਾਲ 2025 ਪੰਜਾਬ 'ਚ ਅਨੇਕਾਂ ਖੇਤਰਾਂ 'ਚ ਤਰੱਕੀ ਸਫਲਤਾਵਾਂ ਤੇ ਲੋਕ ਪੱਖੀ ਫ਼ੈਸਲਿਆਂ ਦਾ ਸਾਲ ਸਾਬਤ ਹੋਇਆ ਹੈ | ਇਹ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਨਜ਼ਰ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਕੇਂਦਰਿਤ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀਆਂ 44 ਹਜ਼ਾਰ ਕਿੱਲੋਮੀਟਰ ਤੋਂ ਵੱਧ ਸੜਕਾਂ ਦਾ ਨਵੀਨੀਕਰਨ ਜਾਰੀ ਕੀਤਾ, ਜਿਸ 'ਚ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਮੌਕੇ ਗੁਣਵੱਤਾ ਵਾਲਾ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ | ਬੱਚਿਆਂ ਅਤੇ ਨੌਜਵਾਨਾਂ ਦੀ ਚੰਗੀ ਸਿਹਤ ਅਤੇ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਸੂਬੇ ਭਰ ਵਿਚ 31 ਖੇਡ ਮੈਦਾਨ ਬਣ ਰਹੇ ਹਨ, ਜਿਸ ਨਾਲ ਨਵੀਂ ਪੀੜ੍ਹੀ ਨੂੰ ਚੰਗੀ ਸੇਧ ਮਿਲੇਗੀ | ਹੜ੍ਹ ਪੀੜਤਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਨੂੰ ਦੇਖਦਿਆਂ ਪੀੜਤਾਂ ਦਾ ਹਰ ਤਰ੍ਹਾਂ ਨਾਲ ਮਦਦ ਕੀਤੀ ਗਈ ਅਤੇ ਕਣਕ ਦਾ ਮੁਫ਼ਤ ਬੀਜ ਮੁਹੱਈਆ ਕਰਵਾਇਆ ਗਿਆ | ਵਿਧਾਇਕ ਨਰੇਸ਼ ਕਟਾਰੀਆ ਨੇ ਹਲਕਾ ਜ਼ੀਰਾ ਦੀ ਗੱਲ ਕਰਦਿਆਂ ਕਿਹਾ ਕਿ ਸੰਨ 2026 ਹਲਕੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਰਹੇਗਾ ਤੇ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਵਿਉਂਤ ਵੱਲ ਖ਼ਾਸ ਧਿਆਨ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ, ਪੀ. ਐਸ. ਓ. ਦਰਬਾਰਾ ਸਿੰਘ, ਸੁੱਖ ਜ਼ੀਰਾ, ਹਰਪ©ੀਤ ਸਿੰਘ, ਅਵਤਾਰ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀ ਨਾਮੀ ਮਯੰਕ ਫਾੳਾੂਡੇਸ਼ਨ ਸੜਕ ਸੁਰੱਖਿਆ ਜਾਗਰੂਕਤਾ ਲਈ ਰਾਜ ਪੱਧਰ 'ਤੇ ਸਨਮਾਨਿਤ ਅਗਲੀ ਖ਼ਬਰ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁਨ 'ਤੇ ਦਰਜ ਕੇਸ ਨੂੰ ਖ਼ਾਰਜ ਕਰਨ ਜਾਂ ਵਾਪਸ ਲੈਣ ਲਈ ਨਾਇਬ ਤਹਿਸੀਲਦਾਰ ਮਮਦੋਟ ਨੂੰ...
Ad Position 24