10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗਰਾਮ ਨਿਆਂਲਿਆਂ ਦੇ ਵਿਰੋਧ 'ਚ ਫ਼ਿਰੋਜ਼ਪੁਰ ਦੇ ਵਕੀਲ ਹੜਤਾਲ 'ਤੇ ਰਹੇ

Ad Position 21
No active advertisement
ਅਜੀਤ ਡੈਸਕ 03-01-2026
ਫ਼ਿਰੋਜ਼ਪੁਰ, 2 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜਪੁਰ ਦੇ ਵਕੀਲਾਂ ਵਲੋਂ ਗਰਾਮ ਨਿਆਂਲਿਆਂ ਨੂੰ ਸਥਾਪਤ ਕਰਨ ਦੇ ਫ਼ੈਸਲੇ ਵਿਰੁੱਧ ਪੂਰਨ ਹੜਤਾਲ (ਨੌਂ ਵਰਕ.ਡੇ) ਕਰਨ ਦਾ ਐਲਾਨ ਕੀਤਾ | ਜਿਸ ਦੇ ਚੱਲਦੇ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਹੜਤਾਲ ਕੀਤੀ | ਇਸ ਸੰਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਦੀ 1 ਨਵੰਬਰ ਨੂੰ ਹੋਈ ਸਾਂਝੀ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਗਰਾਮ ਨਿਆਂਲਿਆਂ ਐਕਟ, 2008 ਦੇ ਲਾਗੂ ਕਰਨ ਨਾਲ ਸੀਮਤ ਨਿਆਇਕ ਸਾਧਨਾਂ ਦੀ ਵੰਡ ਹੋ ਰਹੀ ਹੈ ਅਤੇ ਮੌਜੂਦਾ ਅਦਾਲਤਾਂ ਪਹਿਲਾਂ ਹੀ ਲੋਕਾਂ ਲਈ ਕਾਫ਼ੀ ਤੇ ਪਹੁੰਚ ਯੋਗ ਹਨ | ਵਕੀਲਾਂ ਵਲੋਂ ਸੂਬੇ ਅੰਦਰ ਗਰਾਮ ਨਿਆਂਲਿਆਂ ਸਥਾਪਤ ਕਰਨ ਦਾ ਸਖ਼ਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਦੀਆਂ ਵੱਖ-ਵੱਖ ਬਾਰ ਐਸੋਸੀਏਸ਼ਨਾਂ ਨੇ ਪੂਰਨ ਇੱਕਜੁੱਟਤਾ ਜ਼ਾਹਿਰ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਗਰਾਮ ਨਿਆਂਲਿਆਂ ਦਾ ਵਿਚਾਰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਵਿਰੋਧ ਹੋਰ ਤਿੱਖਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਬਲਵਿੰਦਰ ਸਿੰਘ ਖ਼ਾਲਸਾ ਨੇ ਵਾਰਡ ਨੰਬਰ 21 ਤੋਂ ਨਗਰ ਨਿਗਮ ਚੋਣ ਲੜਨ ਦਾ ਕੀਤਾ ਐਲਾਨ ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਨਾਮੀ ਮਯੰਕ ਫਾੳਾੂਡੇਸ਼ਨ ਸੜਕ ਸੁਰੱਖਿਆ ਜਾਗਰੂਕਤਾ ਲਈ ਰਾਜ ਪੱਧਰ 'ਤੇ ਸਨਮਾਨਿਤ
Ad Position 24